ਪੰਜਾਬ ਵਿਚ ਸ਼ੁਰੂ ਹੋਈ ਗੈਂਗਸਟਰਾਂ ‘ਤੇੇ ਵਾਰ ਮੁਹਿੰਮ ਹੋਈ 73ਵੇਂ ਦਿਨ ਵਿਚ ਦਾਖਲ

DGP

ਚੰਡੀਗੜ੍ਹ, 4 ਅਪ੍ਰੈਲ 2026 : ਪੰਜਾਬ ਵਿਚ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜੋ ਕਿ 73ਵੇਂ ਦਿਨ ਵਿਚ ਦਾਖਲ ਹੋ ਗਈ ਹੈ ਤੇ ਛਾਪੇਮਾਰੀਆਂ (Raids) ਜਾਰੀ ਹਨ ।

ਕਿੰਨੇ ਟਿਕਾਣਿਆਂ ‘ਤੇ ਕੀਤੀ ਗਈਆਂ ਛਾਪੇਮਾਰੀਆਂ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਚ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 73ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ । ਪੰਜਾਬ ਪੁਲਸ (Punjab Police) ਮੁਤਾਬਕ 73ਵੇਂ ਦਿਨ ਪੁਲਸ ਟੀਮਾਂ ਨੇ 13 ਹਥਿਆਰ ਬਰਾਮਦ (Weapons recovered) ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ ।

106 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ

ਇਸ ਤੋਂ ਇਲਾਵਾ 72 ਵਿਅਕਤੀਆਂ ਖ਼ਿਲਾਫ ਇਹਤਿਆਤੀ ਕਾਰਵਾਈ ਕੀਤੀ, ਜਦੋਂ ਕਿ 106 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ । ਪੰਜਾਬ ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ।

ਯੁੱਧ ਨਸਿਆਂ ਵਿਰੁੱਧ ਮੁਹਿੰਮ ਦੇ 398ਵੇਂ ਦਿਨ ਕੀਤਾ ਗਿਆ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਮੁਤਾਬਕ 398ਵੇਂ ਦਿਨ ਨਸ਼ਿਆਂ ਖ਼ਿਲਾਫ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ (War on drugs)’ ਜਾਰੀ ਰੱਖਦਿਆਂ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 6.3 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 3.5 ਕਿਲੋ ਭੁੱਕੀ, 421 ਨਸ਼ੀਲੀਆਂ ਗੋਲੀਆਂ-ਕੈਪਸੂਲ ਅਤੇ 8400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਨਾਲ ਸਿਰਫ਼ 398 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ (Drug traffickers) ਦੀ ਗਿਣਤੀ 56,806 ਹੋ ਗਈ ਹੈ । ਇਸਦੇ ਨਾਲ ਹੀ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 63ਵੇਂ ਦਿਨ 501 ਟਿਕਾਣਿਆਂ ‘ਤੇ ਕੀਤੀ ਛਾਪੇੇਮਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *