ਬਿਜਲੀ ਖੇਤਰ ਮੁਫ਼ਤ ਬਿਜਲੀ ਦੇਣ ਦੇ ਬਾਵਜੂਦ ਵੀ ਮੁਨਾਫਾ ਕਮਾ ਰਿਹੈ : ਮੁੱਖ ਮੰਤਰੀ

Chief Minister

ਚੰਡੀਗੜ੍ਹ 7 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਬਿਜਲੀ ਖੇਤਰ 90 ਪ੍ਰਤੀਸ਼ਤ ਘਰਾਂ ਵਿਚ ਮੁਫ਼ਤ ਬਿਜਲੀ ਦੇਣ ਤੋਂ ਬਾਅਦ ਵੀ ਮੁਨਾਫਾ ਕਮਾ ਰਿਹਾ ਹੈ ।

‘ਆਪ’ ਸਰਕਾਰ ਦੇ ਅਧੀਨ ਬਿਜਲੀ ਖੇਤਰ ਵਿਚ ਇਕ ਵੱਡਾ ਢਾਂਚਾਗਤ ਬਦਲਾਅ ਆਇਆ ਹੈ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਸੂਬੇ ਦੇ ਬਿਜਲੀ ਖੇਤਰ ਵਿੱਚ ਇੱਕ ਵੱਡਾ ਢਾਂਚਾਗਤ ਬਦਲਾਅ ਆਇਆ ਹੈ । ਇਹ ਵਿਭਾਗ, ਜੋ ਕਦੇ ਘਾਟੇ ਵਿੱਚ ਸੀ, ਹੁਣ 90 ਪ੍ਰਤੀਸ਼ਤ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੇ ਬਾਵਜੂਦ ਮੁਨਾਫ਼ਾ ਕਮਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਜ਼ਿਆਦਾਤਰ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ ਹਨ, ਸਗੋਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਖਰੀਦ ਕੇ ਬਿਜਲੀ ਦੀ ਉਪਲਬਧਤਾ ਵਿੱਚ ਵੀ ਕਾਫ਼ੀ ਸੁਧਾਰ ਕੀਤਾ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੁਆਰਾ ਜਨਤਕ ਜਾਇਦਾਦਾਂ ਵੇਚਣ ਦੇ ਪਿਛਲੇ ਰੁਝਾਨ ਨੂੰ ਉਲਟਾ ਦਿੱਤਾ ਗਿਆ ਹੈ ।

ਵਪਾਰ ਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼ੇ੍ਰਣੀਆਂ ਲਈ ਦਰਾਂ ਘਟਾ ਦਿੱਤੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਦਰਾਂ ਘਟਾ ਦਿੱਤੀਆਂ ਗਈਆਂ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ  (Uninterrupted power supply)ਮਿਲ ਰਹੀ ਹੈ, ਅਤੇ ਨਵੇਂ ਸਬ-ਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ । ਰੁਜ਼ਗਾਰ ਪੈਦਾ ਕਰਨ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9,593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1,750 ਹੋਰ ਅਹੁਦਿਆਂ ਲਈ ਭਰਤੀ ਜਾਰੀ ਹੈ । ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦਾ ਏ+ ਰੇਟਿੰਗ ਪ੍ਰਾਪਤ ਕਰਨਾ ਅਤੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਪ੍ਰਾਪਤ ਕਰਨਾ ਸੂਬੇ ਨੂੰ ਬਿਜਲੀ ਖੇਤਰ ਵਿੱਚ ਸਵੈ-ਨਿਰਭਰ ਬਣਾਉਣ ਅਤੇ ਆਪਣੇ ਨਾਗਰਿਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ।

ਲੋਕਾਂ ਨੂੰ ਬਿਨਾਂ ਵਿੱਤੀ ਬੋਝ ਤੇ ਨਿਰਵਿਘਨ ਸਪਲਾਈ ਮਿਲ ਰਹੀ ਹੈ

ਪੰਜਾਬ ਦੇ ਲੋਕਾਂ ਨੂੰ ਮਿਲ ਰਹੀ ਬਿਜਲੀ ਸਪਲਾਈ ਸਬੰਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ (AAP government) ਨੇ ਹਰ ਖੇਤਰ ਨੂੰ ਕਿਫਾਇਤੀ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ । ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਸੀਂ ਰਾਜ ਦੀ ਵਾਗਡੋਰ ਸੰਭਾਲੀ ਸੀ, ਤਾਂ ਸਿੰਚਾਈ ਲਈ ਸਿਰਫ 22 ਪ੍ਰਤੀਸ਼ਤ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਹੁਣ ਇਹ ਵਧ ਕੇ 78 ਪ੍ਰਤੀਸ਼ਤ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਪ੍ਰਤੀਸ਼ਤ ਤੱਕ ਪਹੁੰਚ ਜਾਵੇਗੀ ।

9500 ਕਿਊਸਿਕ ਸਮਰੱਥਾ ਦੇ ਬਾਵਜੂਦ 11 ਹਜ਼ਾਰ ਕਿਊਸਿਕ ਪਾਣੀ ਜਾ ਰਿਹਾ ਦਿੱਤਾ

ਸਿੰਚਾਈ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਖੜਾ ਨਹਿਰ ਦੀ ਸਮਰੱਥਾ 9,500 ਕਿਊਸਿਕ ਹੈ, ਪਰ ਸਾਡੇ ਯਤਨਾਂ ਸਦਕਾ, ਕਿਸਾਨਾਂ ਨੂੰ ਹੁਣ 11 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਇਸਦਾ ਮਤਲਬ ਹੈ ਕਿ ਇੱਕ ਇੰਚ ਜ਼ਮੀਨ ਪ੍ਰਾਪਤ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾਈ ਗਈ ਹੈ । ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ, ਪਾਣੀ ਦੀ ਹਰ ਬੂੰਦ ਦਾ ਹਿਸਾਬ ਲਗਾਇਆ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਉਤਪਾਦਨ ਵਧੇਗਾ ਸਗੋਂ ਖੇਤੀਬਾੜੀ ਖੇਤਰ ਨੂੰ ਮੁਫ਼ਤ ਬਿਜਲੀ ਦੀ ਨਿਰੰਤਰ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ ।

Read More : ਮੁੱਖ ਮੰਤਰੀ ਨੇ ਕੀਤੀ ਜ਼ਮੀਨੀ ਵੰਡ ਪ੍ਰਕਿਰਿਆ 30 ਦਿਨਾਂ ਵਿਚ ਕਰਨ ਦਾ ਐਲਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।Edit

Leave a Reply

Your email address will not be published. Required fields are marked *