ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ `ਚ ਇਕ ਵਿਅਕਤੀ ਗ੍ਰਿਫਤਾਰ

Vigilance

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । 

ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ `ਚ ਭ੍ਰਿਸ਼ਟਾਚਾਰ ਖਿ਼ਲਾਫ਼ ਜਾਰੀ ਆਪਣੀ ਮੁਹਿੰਮ ਤਹਿਤ ਜੋ ਇਕ ਵਿਅਕਤੀ ਨੂੰ ਰਿਸ਼ਵਤ (Bribe) ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਉਹ ਪੀ. ਆਰ. ਟੀ. ਸੀ. ਡਿਪੂ ਬਠਿੰਡਾ ਵਿਚ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਹੈ, ਜਿਸਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਇਸ ਸਬੰਧ `ਚ ਰਾਜ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਬੋ, ਜਿਲਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਪੀ. ਆਰ. ਟੀ. ਸੀ. ਡਿਪੂ ਬਠਿੰਡਾ ਵਿਚ ਡਰਾਈਵਰ ਦੇ ਤੌਰ `ਤੇ ਕਾਰਜਸ਼ੀਲ ਹੈ ਅਤੇ ਉਹ ਆਪਣਾ ਬੱਸ ਰੂਟ ਬਦਲਵਾਉਣਾ ਚਾਹੁੰਦਾ ਸੀ । ਇਸ ਸਬੰਧ `ਚ ਮੁਲਜ਼ਮ ਕੇਵਲ ਕ੍ਰਿਸ਼ਨ ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੇ ਬੱਸ ਰੂਟ ਬਦਲਣ ਦੇ ਬਦਲੇ ਸਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਰਿਸ਼ਵਤ ਨਾ ਦੇਣ ਦੇ ਚਲਦਿਆਂ ਕੀਤਾ ਗਿਆ ਵਿਜੀਲੈਂਸ ਨਾਲ ਸੰਪਰਕ

ਸਿਕਾਇਤਕਰਤਾ (Complainant) ਅਨੁਸਾਰ ਉਹ ਕਿਸੇ ਵੀ ਪ੍ਰਕਾਰ ਦੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਦੇ ਚਲਦਿਆਂ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੰਡਕਟਰ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਸੀ । ਇਸ ਸਬੰਧ `ਚ ਦੋਵਾਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

Read More : ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *