ਮਾਤਾ-ਪਿਤਾ ਨੇ ਤਿੰਨ ਸਾਲਾਂ ਧੀ ਸਮੇਤ ਕੀਤੀ ਫਾਹਾ ਲਗਾ ਕੇ ਖੁਦਕੁਸ਼ੀ

Suicide

ਹਰਿਆਣਾ, 20 ਅਪ੍ਰੈਲ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਵਿਖੇ ਇਕ ਮਾਤਾ-ਪਿਤਾ ਵਲੋਂ ਆਪਣੇ ਤਿੰਨ ਸਾਲਾਂ ਧੀ ਨਾਲ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਤਿੰਨੋ ਜਣੇ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕੁਰੂਕਸ਼ੇਤਰ (Kurukshetra) ਵਿਖੇ ਜੋ ਇਕ ਮਾਤਾ-ਪਿਤਾ ਵਲੋਂ ਆਪਣੀ ਤਿੰਨ ਸਾਲਾਂ ਧੀ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ 30 ਸਾਲਾ ਜਤਿੰਦਰ ਕੁਮਾਰ, 28 ਸਾਲਾ ਮੰਜੂ ਅਤੇ ਤਿੰਨ ਸਾਲਾਂ ਧੀ ਅਦਵਿਕਾ ਵਜੋਂ ਹੋਈ ਹੈ ।

ਕੀ ਸੀ ਪੂਰਾ ਮਾਮਲਾ

ਸੂਚਨਾ ਮੁਤਾਬਕ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਜੋ ਇੱਕ ਪੂਰੇ ਪਰਿਵਾਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਪੁਲਸ ਦੇ ਅਨੁਸਾਰ ਅਜਿਹਾ ਕੀਤੇ ਜਾਣ ਦਾ ਕਾਰਨ ਪਰਿਵਾਰ ਜੋ ਕਿ ਆਪਣੀ ਧੀ ਦੀ ਗੰਭੀਰ ਬਿਮਾਰੀ ਤੋਂ ਬਹੁਤ ਦੁਖੀ ਸੀ ਨੇ ਇਸ ਤਣਾਅ ਵਿੱਚ ਆ ਕੇ ਫਾਹਾ ਲਗਾ ਲਿਆ ।

ਪੁਲਸ ਨੂੰ ਦਿੱਤੀ ਗਈ ਲੋਕਾਂ ਵਲੋਂ ਸੂਚਨਾ

ਅੱਜ ਸਵੇਰੇ ਸਾਢੇ 6 ਵਜੇ ਦੇ ਕਰੀਬ ਸੁਭਾਸ਼ ਮੰਡੀ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਪ੍ਰੇਮ ਨਗਰ ਕਲੋਨੀ ਦੇ ਇੱਕ ਘਰ ਵਿੱਚ ਤਿੰਨ ਲੋਕਾਂ ਨੇ ਫਾਹਾ ਲੈ ਲਿਆ ਹੈ । ਜਿਸ ਤੇ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਤਾਂ ਇੱਕ ਪਤੀ, ਪਤਨੀ ਅਤੇ ਉਨ੍ਹਾਂ ਦੀ ਤਿੰਨ ਸਾਲ ਦੀ ਧੀ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ । ਤਿੰਨਾਂ ਨੂੰ ਤੁਰੰਤ ਹੇਠਾਂ ਉਤਾਰਿਆ ਗਿਆ ਤੇ ਇਲਾਜ ਲਈ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਘਟਨਾ ਸਥਾਨ ‘ਤੇ ਇੱਕ ਸੁਸਾਈਡ ਨੋਟ (Suicide note) ਵੀ ਮਿਲਿਆ ।

ਪੁਲਸ ਨੇ ਮਾਮਲੇ ਦੀ ਕਰ ਦਿੱਤੀ ਹੈ ਜਾਂਚ ਸ਼ੁਰੂ

ਕ੍ਰਿਸ਼ਨਾ ਗੇਟ ਪੁਲਸ ਸਟੇਸ਼ਨ ਐਸ. ਐਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਨੂੰ ਘਟਨਾ ਸਥਾਨ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ ।

Read More : ਲੁਧਿਆਣਾ ਵਿਖੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *