ਚੰਡੀਗੜ੍ਹ, 21 ਅਪ੍ਰੈਲ 2026 : ਪੰਜਾਬ ਭਰ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜਿਸਨੂੰ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ ਤਹਿਤ 62 ਹਜ਼ਾਰ 302 ਛਾਪੇਮਾਰੀਆਂ ਕੀਤੀਆਂ ਗਈਆਂ ਹਨ ।
20 ਜਨਵਰੀ ਤੋਂ 19 ਅਪ੍ਰੈਲ ਤੱਕ ਕੀ ਕੀ ਕੀਤਾ ਗਿਆ
ਮਿਲੀ ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਮੁਹਿੰਮ ਤਹਿਤ ਪੰਜਾਬ ਪੁਲਸ (Punjab Police) ਦੇ ਅੰਕੜਿਆਂ ਮੁਤਾਬਕ ਪਿਛਲੇ ਤਿੰਨ ਮਹੀਨਿਆਂ ‘ਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਸੂਬੇ ਭਰ ‘ਚ 62,302 ਛਾਪੇ ਮਾਰੇ, ਜਿਨ੍ਹਾਂ ‘ਚ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ । ਕੁੱਲ ਮਿਲਾ ਕੇ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ ।
ਕਿੰਨੇ ਮੁਲਜਮ ਲਏ ਗਏ ਹਿਰਾਸਤ ਵਿਚ
ਪੁਲਸ ਮੁਤਾਬਕ ਕੁੱਲ 10 ਹਜ਼ਾਰ 254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ‘ਚ ਲਿਆ, ਇਨ੍ਹਾਂ ‘ਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ । ਇਸ ਤੋਂ ਇਲਾਵਾ 16 ਹਜ਼ਾਰ 439 ਜਣਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ, ਜਿਨ੍ਹਾਂ ‘ਚ 1,277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ । ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 49,298 ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਹੈ, ਜਿਨ੍ਹਾਂ ‘ਚ 2,182 ਸਾਥੀ ਅਤੇ 47,116 ਲੋੜੀਂਦੇ ਮੁਲਜ਼ਮ ਸ਼ਾਮਲ ਹਨ ।
ਗ੍ਰਿਫ਼ਤਾਰੀਆਂ ਦੇ ਨਾਲ ਕਿੰਨੇ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਹਨ
ਪੁਲਸ ਨੇ ਇਸ ਦੌਰਾਨ 408 ਹਥਿਆਰ, 148 ਤੇਜ਼ਧਾਰ ਹਥਿਆਰ, 1197 ਕਾਰਤੂਸ, 122 ਮੈਗਜ਼ੀਨ, 2.5 ਕਿਲੋਗ੍ਰਾਮ ਵਿਸਫੋਟਕ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ । ਪੰਜਾਬ ਪੁਲਸ ਮੁਤਾਬਕ ਪੁਲਸ ਨੇ 378.45 ਕਿਲੋਗ੍ਰਾਮ ਹੈਰੋਇਨ, 301.947 ਕਿਲੋਗ੍ਰਾਮ ਅਫੀਮ, 2,838.77 ਕਿਲੋਗ੍ਰਾਮ ਭੁੱਕੀ, 12,37,318 ਨਸ਼ੀਲੀਆਂ ਗੋਲੀਆਂ, 7373.82 ਗ੍ਰਾਮ ਨਸ਼ੀਲਾ ਪਾਊਡਰ, 101.459 ਕਿਲੋਗ੍ਰਾਮ ਗਾਂਜਾ ਅਤੇ 790 ਗ੍ਰਾਮ ‘ਆਈ. ਈ. ਸੀ.’ ਬਰਾਮਦ ਕੀਤੀ । ਇਸ ਤੋਂ ਇਲਾਵਾ 1,05,31,171 ਰੁਪਏ ਦੀ ਡਰੱਗ ਮਨੀ, 50,66,740 ਰੁਪਏ ਨਕਦ ਅਤੇ 273 ਗ੍ਰਾਮ ਸੋਨਾ ਵੀ ਜ਼ਬਤ ਕੀਤਾ ।
ਕਿੰਨੇ ਲੀਟਰ ਗੈਰ-ਕਾਨੂੰਨੀ ਸ਼ਰਾਬ ਕੀਤੀ ਗਈ ਜਬਤ
ਇਸਦੇ ਨਾਲ ਹੀ ਪੁਲਸ ਨੇ 24,520.25 ਲੀਟਰ ਗੈਰ-ਕਾਨੂੰਨੀ ਸ਼ਰਾਬ (Illegal alcohol) ਵੀ ਜ਼ਬਤ ਕੀਤੀ, ਜਿਸ ‘ਚ 10,984.75 ਬੋਤਲਾਂ ਅਤੇ 176 ਪੇਟੀਆਂ ਸ਼ਾਮਲ ਹਨ। ਗੈਂਗਸਟਰਾਂ ਦੇ ਲਾਜਿਸਟਿਕ ਨੈੱਟਵਰਕ ਨੂੰ ਤੋੜਨ ਲਈ 4,229 ਮੋਬਾਈਲ ਫੋਨ, 815 ਵਾਹਨ ਅਤੇ 31 ਡਰੋਨ ਬਰਾਮਦ ਕੀਤੇ । ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏ. ਡੀ. ਜੀ. ਪੀ. ਪ੍ਰਮੋਦ ਬਾਨ ਨੇ ਆਖਿਆ ਹੈ ਕਿ ਇਹ ਅਭਿਆਨ ਸਿਰਫ਼ ਗੈਂਗ ਜਾਂ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਤੱਕ ਸੀਮਿਤ ਨਹੀਂ ਸਗੋਂ ਕਰਨਾ ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਜੜੋਂ ਖਤਮ ਹੈ। ਪੰਜਾਬ ਦੇ ਹਰ ਜਿ਼ਲ੍ਹੇ, ਪਿੰਡ ਅਤੇ ਸ਼ਹਿਰ ‘ਚ ਸਥਾਨਕ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ।
Read More : ਪੰਜਾਬ ਪੁਲਸ ਨੇ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੌਰਾਨ 566 ਥਾਵਾਂ ਤੇ ਕੀਤੀ ਛਾਪੇੇਮਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
