ਲੁਧਿਆਣਾ, 23 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਸਕੂਲ ਨੂੰ ਅੱਜ ਸਵੇਰ ਵੇਲੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਪਤਾ ਚੱਲਿਆ ਹੈ ।
ਕਿਹੜਾ ਸਕੂਲ ਹੈ ਇਹ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਸਕੂਲ ਨੂੰ ਸਵੇਰ ਵੇਲੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿਚ ਸਥਿਤ ਹੈ ਤੇ ਉਸ ਸਕੂਲ ਦਾ ਨਾਮ ਸਪਰਿੰਗ ਡੇਲ ਪਬਲਿਕ ਸਕੂਲ (Spring Dale Public School) ਹੈ । ਸਪਰਿੰਗ ਡੇਲ ਪਬਲਿਕ ਸਕੂਲ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਮਿਲਣ ਨਾਲ ਹਫੜਾ-ਦਫੜੀ ਮਚ ਗਈ । ਜਿਸ ਤੇ ਸਕੂਲ ਮੈਨੇਜਮੈਂਟ ਨੇ ਤੁਰੰਤ ਸਾਵਧਾਨੀ ਵਰਤਦਿਆਂ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਅਤੇ ਪੁਲਸ ਨੂੰ ਸੂਚਿਤ ਕੀਤਾ । ਪੁਲਸ ਮੌਕੇ `ਤੇ ਪਹੁੰਚੀ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ । ਫਿਲਹਾਲ ਸਥਿਤੀ ਖ਼ਤਰੇ ਤੋਂ ਬਾਹਰ ਹੈ ।
ਕੀ ਜਾਣਕਾਰੀ ਦਿੱਤੀ ਸਕੂਲ ਪ੍ਰਿੰਸੀਪਲ ਨੇ
ਸਕੂਲ ਦੇ ਪ੍ਰਿੰਸੀਪਲ ਅਨਿਲ ਸ਼ਰਮਾ ਨੇ ਦੱਸਿਆ ਕਿ ਸਵੇਰੇ ਲਗਭਗ 9:15 ਵਜੇ ਸਕੂਲ ਨੂੰ ਇੱਕ ਈਮੇਲ ਰਾਹੀਂ ਧਮਕੀ ਮਿਲੀ । ਈਮੇਲ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ, ਸਕੂਲ ਪ੍ਰਸ਼ਾਸਨ ਨੇ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਅਤੇ ਲਗਭਗ 2,500 ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ।
ਸਕੂਲ ਨੇ ਸੌਂਪੀ ਪੁਲਸ ਨੂੰ ਈਮੇਲ ਆਈ. ਡੀ.
ਪ੍ਰਿੰਸੀਪਲ ਅਨਿਲ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਕੂਲ ਨੂੰ ਅਜਿਹੀ ਧਮਕੀ ਮਿਲੀ ਹੈ, ਜਿਸ ਕਾਰਨ ਸਟਾਫ਼ ਅਤੇ ਮਾਪਿਆਂ ਵਿੱਚ ਚਿੰਤਾ ਹੈ । ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਸਕੂਲ ਪ੍ਰਬੰਧਨ ਨੇ ਧਮਕੀ ਭਰੇ ਈਮੇਲ ਦੀ ਆਈ. ਡੀ. ਪੁਲਸ ਨੂੰ ਸੌਂਪ ਦਿੱਤੀ ਹੈ ਅਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
Read More : ਚੰਡੀਗੜ੍ਹ ਵਿਖੇ ਡਾਕਟਰ ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
