ਪੰਜਾਬ ਪੁਲਸ ਨੇ 486 ਥਾਵਾਂ ‘ਤੇ ਛਾਪੇਮਾਰੀ ਕਰਕੇ 240 ਵਿਅਕਤੀ ਕੀਤੇ ਗ੍ਰਿਫ਼ਤਾਰ

Checking

ਪੰਜਾਬ, 28 ਅਪ੍ਰੈਲ 2026 : ਗੈਂਗਸਟਰਾਂ ਵਿਰੁੱਧ ਪੰਜਾਬ ਵਿਚ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 97ਵੇਂ ਦਿਨ ਛਾਪੇਮਾਰੀਆਂ ਤੇ ਗ੍ਰਿਫ਼ਤਾਰੀਆਂ (Arrests) ਕੀਤੀਆਂ ਗਈਆਂ ਹਨ ।

ਗੈਂਗਸਟਰਾਂ ‘ਤੇ ਵਾਰ ਦੇ 97ਵੇਂਦਿਨ 486 ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ

ਪੰਜਾਬ ਪੁਲਸ (Punjab Police) ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੁਲਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 486 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ । ਪੰਜਾਬ ਪੁਲਸ ਮੁਤਾਬਕ 97ਵੇਂ ਦਿਨ ਦੇ ਆਪ੍ਰੇਸ਼ਨ ਦੌਰਾਨ, ਪੁਲਸ ਟੀਮਾਂ ਨੇ ਛੇ ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਇਸ ਨਾਲ ਆਪ੍ਰੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 24,520 ਹੋ ਗਈ ਹੈ ।

ਕਿੰਨੇ ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ

ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 51 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਆਪ੍ਰੇਸ਼ਨ ਦੌਰਾਨ ਛੇ ਫਰਾਰ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ‘ਤੇ ਗੁਮਨਾਮ ਤੌਰ ‘ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਵਿਰੁੱਧ ਇਸ ਮੁਹਿੰਮ ‘ਚ ਸਹਿਯੋਗ ਕਰਨ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 422ਵਾਂ ਦਿਨ

ਪੁਲਸ ਮੁਤਾਬਕ “ਯੁੱਧ ਨਸ਼ਿਆਂ ਵਿਰੁੱਧ” (War on drugs) ਮੁਹਿੰਮ ਦੇ 422ਵੇਂ ਦਿਨ ਨਸ਼ਾ ਤਸਕਰਾਂ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ, ਪੁਲਿਸ ਨੇ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੇ ਕਬਜ਼ੇ ‘ਚੋਂ 4.1 ਕਿਲੋਗ੍ਰਾਮ ਹੈਰੋਇਨ, 23 ਕਿਲੋਗ੍ਰਾਮ ਭੁੱਕੀ, 704 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ, 422 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 61,103 ਹੋ ਗਈ ਹੈ । ਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਤਿਆਰ ਕੀਤਾ ।

Read More : ਪੰਜਾਬ ਪੁਲਸ ਦੀ ਗੈਂਗਸਟਰਾਂ ‘ਤੇ ਵਾਰ ਮੁਹਿੰਮ 92ਵੇਂ ਦਿਨ ਵਿਚ ਪਹੁੰਚੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *