ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

Bhagwant

ਚੰਡੀਗੜ੍ਹ 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜ ਮਈ ਨੂੰ ਮੁਲਾਕਾਤ ਦਾ ਸਮਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਰਾਸ਼ਟਰਪਤੀ ਨੂੰ ਮਿਲਣ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ 5 ਮਈ ਨੂੰ ਰਾਸ਼ਟਰਪਤੀ ਨਾਲ ਹੋਣ ਵਾਲੀ ਮੁਲਾਕਾਤ ਦੇ ਅਹਿਮ ਮੁੱਦੇ ਸਾਹਮਣੇ ਆਏ ਹਨ । ਸੂਤਰਾਂ ਅਨੁਸਾਰ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਅਤੇ ਦੇਸ਼ ਦੇ ਚੋਣ ਸਿਸਟਮ ਵਿੱਚ ਵੱਡੇ ਸੁਧਾਰ ਦੀ ਮੰਗ ਉਠਾਉਣਗੇ । ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ (President) ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਉਨ੍ਹਾਂ ਰਾਜ ਸਭਾ ਮੈਂਬਰਾਂ ਦਾ ਮੁੱਦਾ ਉਠਾਉਣਗੇ, ਜਿਨ੍ਹਾਂ ਨੇ ਪਾਰਟੀ ਬਦਲ ਕੇ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ । ਉਹ ਮੰਗ ਕਰਨਗੇ ਕਿ ਅਜਿਹੇ ਮੈਂਬਰਾਂ ਦੀ ਮੈਂਬਰਸਿ਼ਪ ਰੱਦ ਕਰਨ ਲਈ ਸਖ਼ਤ ਕਾਨੂੰਨ ਬਣਾਏ ਜਾਣ ।

ਮੁਲਾਕਾਤ ਦਾ ਅਹਿਮ ਪਹਿਲੂ ਹੋਵੇਗਾ `ਰਾਈਟ ਟੂ ਰੀ-ਕਾਲ`

ਇਸ ਮੁਲਾਕਾਤ ਦਾ ਸਭ ਤੋਂ ਅਹਿਮ ਪਹਿਲੂ `ਰਾਈਟ ਟੂ ਰੀ-ਕਾਲ` ਦੀ ਮੰਗ ਹੋਵੇਗੀ । ਮੁੱਖ ਮੰਤਰੀ ਰਾਸ਼ਟਰਪਤੀ ਸਾਹਮਣੇ ਇਹ ਮੁੱਦਾ ਰੱਖਣਗੇ ਕਿ ਜੇਕਰ ਕੋਈ ਚੁਣਿਆ ਹੋਇਆ ਨੁਮਾਇੰਦਾ (ਐਮ. ਪੀ. ਜਾਂ ਵਿਧਾਇਕ) ਚੋਣਾਂ ਤੋਂ ਬਾਅਦ ਦਲ ਬਦਲਦਾ ਹੈ ਜਾਂ ਜਨਤਾ ਦੀਆਂ ਉਮੀਦਾਂ `ਤੇ ਖ਼ਰਾ ਨਹੀਂ ਉਤਰਦਾ ਤਾਂ ਜਨਤਾ ਕੋਲ ਉਸ ਨੂੰ ਵਾਪਸ ਬੁਲਾਉਣ (ਅਹੁਦੇ ਤੋਂ ਹਟਾਉਣ) ਦਾ ਅਧਿਕਾਰ ਹੋਣਾ ਚਾਹੀਦਾ ਹੈ ।

Read More : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *