ਚੰਡੀਗੜ੍ਹ, 5 ਮਈ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਇਕ ਸਕਿਓਰਿਟੀ ਗਾਰਡ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਸਕਿਓਰਿਟੀ ਗਾਰਡ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੋ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਜਸਵਿੰਦਰ ਸਿੰਘ ਹੈ ਤੇ ਵਿਜੀਲੈਂਸ ਨੇ ਇਸਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (Anti-Corruption Action Line) ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ । ਇਸ ਸਬੰਧ ਵਿੱਚ ਦੋਸ਼ੀ ਸੁਰੱਖਿਆ ਗਾਰਡ ਉਸਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸਨੂੰ ਧਮਕੀ ਦਿੱਤੀ ਕਿ ਉਸਦੀ ਦੁਕਾਨ ਢਾਹ ਦਿੱਤੀ ਜਾਵੇਗੀ । ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ । ਜਦੋਂ ਦੋਸ਼ੀ ਨੇ ਹੋਰ 5000 ਰੁਪਏ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।
ਗਾਰਡ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇੇਸ ਦਰਜ
ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ (Case registered) ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read More : ਵਿਜੀਲੈਂਸ ਨੇ ਰਿਸ਼ਵਤ ਲੈਣ ਦੋ ਦੋਸ਼ ਹੇਠ ਪਟਵਾਰੀ ਕੀਤਾ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
