ਪਟਿਆਲਾ, 16 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ ।
ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ
ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ, ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ ਅਤੇ ਪਟਿਆਲਾ ਜਿਲ੍ਹਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪਟਿਆਲਾ ਵਿੰਗ ਦੀ ਟੀਮ ਅਤੇ ਜ਼ਿਲ੍ਹੇ ਟੀਮ ਨੂੰ ਵਧਾਈ ਦਿੱਤੀ ।
ਇਸ ਮੌਕੇ ਕੌਣ ਕੌਣ ਸੀ ਮੌਜੂਦ
ਇਸ ਮੌਕੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ ਮੋਗਾ, ਅਨਿਲ ਕੁਮਾਰ, ਰਾਜਿੰਦਰ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਅਮਨਿੰੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਦਿਆ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ, ਲਵਪਰੀਤ ਸਿੰਘ, ਰਜਤ ਅਰੋੜਾ, ਸ਼ਿਵ ਕੁਮਾਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।
Read More : ਸੀਨੀਅਰ ਪੰਜਾਬ ਸਟੇਟ ਤਲਵਾਰਬਾਜੀ ਚੈਂਪੀਅਨਸਿ਼ਪ ਵਿੱਚ ਪਟਿਆਲੇ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
