ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਨੂੰ ਹੋਇਆ 110ਵਾਂ ਦਿਨ

Punjab Police

ਚੰਡੀਗੜ੍ਹ 11 ਮਈ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ ਜਿਸਨੂੰ 110ਵਾਂ ਦਿਨ ਹੋ ਚੁੱਕਿਆ ਹੈ ਮੌਕੇ ਕਈ ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ।

ਕਿੰਨੀਆਂ ਥਾਵਾਂ ‘ਤੇ ਕੀਤੀਆਂ ਗਈਆਂ ਛਾਪੇਮਾਰੀਆਂ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜਿਸਨੂੰ 110ਵਾਂ ਦਿਨ ਹੋ ਚੁੱਕਿਆ ਹੈ ਮੌਕੇ ਪੰਜਾਬ ਪੁਲਿਸ ਵਲੋਂ ਪੰਜਾਬ ਭਰ ਵਿੱਚ ਗੈਂਗਸਟਰ ਸਾਥੀਆਂ ਦੇ 537 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ।

ਅਪ੍ਰੇਸ਼ਨ ਦੇ 110ਵੇਂ ਦਿਨ 248 ਵਿਅਕਤੀਆਂ ਨੂੰ ਕੀਤਾ ਗ੍ਰਿ਼ਫ਼ਤਾਰ

“ਗੈਂਗਸਟਰਾਂ ਵਿਰੁੱਧ ਜੰਗ” ਇੱਕ ਫੈਸਲਾਕੁੰਨ ਮੁਹਿੰਮ ਹੈ ਜਿਸਦਾ ਉਦੇਸ਼ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣਾ ਹੈ, ਜਿਸਦੀ ਸ਼ੁਰੂਆਤ 20 ਜਨਵਰੀ-2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ । ਸਾਰੇ ਜਿ਼ਲ੍ਹਿਆਂ ਦੀਆਂ ਪੁਲਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਦੇ ਤਾਲਮੇਲ ਨਾਲ, ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ । ਆਪਰੇਸ਼ਨ ਦੇ 110ਵੇਂ ਦਿਨ ਪੁਲਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ (Arrests) ਦੀ ਕੁੱਲ ਗਿਣਤੀ 27,098 ਹੋ ਗਈ ਹੈ ।

ਕਿੰਨੇ ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ

ਇਸ ਤੋਂ ਇਲਾਵਾ, 94 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 28 ਨੂੰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ । ਆਪਰੇਸ਼ਨ ਦੌਰਾਨ ਪੁਲਸ ਟੀਮਾਂ ਨੇ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ । ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਗੁਮਨਾਮ ਤੌਰ ‘ਤੇ ਸਾਂਝੀ ਕਰ ਸਕਦੇ ਹਨ ।

ਨਸਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਕੀ ਕੀ ਕੀਤਾ ਬਰਾਮਦ

ਆਪਣੀ ਨਸ਼ਾ ਵਿਰੋਧੀ ਮੁਹਿੰਮ “ਨਸਿ਼ਆਂ ਵਿਰੁੱਧ ਜੰਗ” (War on drugs) ਨੂੰ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋਗ੍ਰਾਮ ਹੈਰੋਇਨ, 581 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 12,200 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ, ਸਿਰਫ਼ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੀ ਕੁੱਲ ਗਿਣਤੀ 63,385 ਹੋ ਗਈ ਹੈ । ਨਸ਼ਾ ਛੁਡਾਊ ਅਤੇ ਪੁਨਰਵਾਸ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਪੁਨਰਵਾਸ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ।

Read More : ਗੈਂਗਸਟਰਾਂ ‘ਤੇ ਵਾਰ ਮੁਹਿੰਮ ਨੂੰ ਪੰਜਾਬ ਵਿਚ ਹੋਇਆ 105ਵਾਂ ਦਿਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *