ਚੰਡੀਗੜ੍ਹ 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਾਜਿਲਕਾ ਤੋਂ ਸੀਨੀਅਰ ਭਾਜਪਾ ਆਗੂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਗਿਆ ਹੈ ।
ਕੌਣ ਹੈ ਇਹ ਭਾਜਪਾ ਆਗੂ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (Aam Aadmi Party) (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਸੀਨੀਅਰ ਭਾਜਪਾ ਆਗੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ ਦਾ ਨਾਮ ਅਨਿਲ ਕੁਮਾਰ ਸੇਠੀ ਹੈ । ਦੱਸਣਯੋਗ ਹੈ ਕਿ ਸੇਠੀ ਲੰਘੇ ਦਿਨ ਮੰਗਲਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋਏ । ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ।
ਕੀ ਆਖਿਆ ਮੁੱਖ ਮੰਤਰੀ ਨੇ
ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦ੍ਰਿਸ਼ਟੀਕੋਣ ਵਿੱਚ ਵਿਸ਼ਵਾਸ ਹੈ । ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਆਪਣਾ ਅਧਾਰ ਲਗਾਤਾਰ ਮਜ਼ਬੂਤ ਕਰ ਰਹੀ ਹੈ ।
ਕੀ ਆਖਿਆ ਅਨਿਲ ਕੁਮਾਰ ਸੇਠੀ ਨੇ
ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ‘ਆਪ’ ਦੀ ਇਮਾਨਦਾਰ ਅਤੇ ਵਿਕਾਸ-ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਬਹੁਤ ਪ੍ਰਭਾਵਿਤ ਹਨ । ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ‘ਆਪ’ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ । ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ (Anil Kumar Sethi) ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ।
Read More : ਮੇਰਾ ਉਦੇਸ਼ ਪੰਜਾਬ ਨੂੰ ਇਕ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਹੈ : ਅਰੋੜਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
