ਪਟਿਆਲਾ, 15 ਮਈ 2026 : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੀ ਕੇਂਦਰੀ ਜੇਲ ਪਟਿਆਲਾ (Central Jail Patiala) ਵਿਚੋਂ ਤਿੰਨ ਕੈਦੀਆਂ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਪਟਿਆਲਾ ਤੋਂ ਜੋ ਤਿੰਨ ਕੈਦੀ ਫਰਾਰ (Three prisoners escape) ਹੋ ਗਏ ਹਨ ਰਿਪੋਰਟਾਂ ਅਨੁਸਾਰ ਤਿੰਨੋਂ ਕੈਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਕੈਦ ਸਨ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ । ਘਟਨਾ ਦਾ ਪਤਾ ਚਲਦਿਆਂ ਹੀ ਜੇਲ੍ਹ ਵਿਭਾਗ ਹਿੱਲ ਗਿਆ ।
ਪੁਲਸ ਕਰ ਰਹੀ ਹੈ ਕੈਦੀਆਂ ਦੀ ਭਾਲ ਲਈ ਛਾਪੇਮਾਰੀ
ਡੀ. ਆਈ. ਜੀ. (ਜੇਲ੍ਹ) ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ । ਇਸ ਦੌਰਾਨ ਪਟਿਆਲਾ ਪੁਲਿਸ ਫਰਾਰ ਕੈਦੀਆਂ ਦੀ ਭਾਲ ਵਿੱਚ ਛਾਪੇਮਾਰੀ (Raid) ਕਰ ਰਹੀ ਹੈ। ਰਿਪੋਰਟਾਂ ਅਨੁਸਾਰ ਸੀ. ਆਈ. ਏ. ਪਟਿਆਲਾ ਦੀ ਟੀਮ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਫਰਾਰ ਕੈਦੀਆਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ।
Read More : ਤਿੰਨ ਕੈਦੀ ਜੰਮੂ ਦੇ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਹੋਏ ਫ਼ਰਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
