ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਆ ਇਕ ਅਹਿਮ ਫ਼ੈਸਲਾ

High Court

ਚੰਡੀਗੜ੍ਹ, 21 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਅੱਜ ਇਕ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਅਹਿਮ ਫ਼ੈੈਸਲਾ ਲਿਆ ਹੈ ਹਾਈਕੋਰਟ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਨੂੰ ਅੱਜ ਹਾਈਕੋਰਟ ਤੋਂ ਇੱਕ ਵੱਡਾ ਝਟਕਾ ਲੱਗਾ ਹੈ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸਿੰਗਲ ਬੈਂਚ ਦੇ ਉਸ ਹੁਕਮ ‘ਤੇ ਰੋਕ ਲਗਾਉਣ (To prohibit) ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਵਿੱਚ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਈ. ਏ. ਐਸ., ਆਈ. ਪੀ. ਐਸ., ਆਈ. ਐਫ. ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ 58 ਫੀਸਦੀ ਮਹਿੰਗਾਈ ਭੱਤਾ (ਡੀ. ਏ.) ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ।

ਕੀ ਫ਼ੈਸਲਾ ਕੀਤਾ ਸੀ ਪਹਿਲਾਂ ਹਾਈਕੋਰਟ ਨੇ

ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਈ. ਏ. ਐਸ., ਆਈ. ਪੀ. ਐਸ., ਆਈ. ਐਫ. ਐਸ. ਅਤੇ ਜੁਡੀਸ਼ੀਅਲ ਸੇਵਾਵਾਂ ਦੇ ਅਧਿਕਾਰੀਆਂ ਦੀ ਤਰਜ਼ ‘ਤੇ 58 ਫੀਸਦੀ ਡੀ.ਏ. (58 percent DA) ਪ੍ਰਦਾਨ ਕਰੇ। ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਦੇ ਡਿਵੀਜ਼ਨ ਬੈਂਚ ਤੱਕ ਪਹੁੰਚ ਕੀਤੀ ਸੀ । ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਡੀ. ਏ. ਦਾ ਬਕਾਇਆ ਜਾਰੀ ਕਰਨ ਲਈ ਤਿਆਰ ਹੈ, ਪਰ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਇਸ ਵੇਲੇ ਵਿੱਤੀ ਤੰਗੀ ਦਾ ਸਾਹਮਣਾ ਕਰ ਰਿਹਾ ਹੈ ।

ਹਾਈਕੋਰਟ ਨੇ ਸਰਕਾਰ ਵਲੋਂ ਦਿੱਤੀ ਦਲੀਲ ਤੇ ਕੀਤਾ ਸਖ਼ਤ ਰੁਖ ਅਖਤਿਆਰ

ਸਰਕਾਰ ਦੀ ਇਸ ਦਲੀਲ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹਾਈਕੋਰਟ ਨੇ ਵਾਰ-ਵਾਰ ਵਿੱਤੀ ਸੰਕਟ ਦਾ ਹਵਾਲਾ ਦਿੱਤੇ ਜਾਣ ‘ਤੇ ਸਵਾਲ ਉਠਾਏ । ਬੈਂਚ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸੂਬਾ ਹਰ ਵਾਰ ਅਜਿਹੇ ਗੰਭੀਰ ਵਿੱਤੀ ਸੰਕਟ ਵਿੱਚੋਂ ਲੰਘ ਰਿਹਾ ਹੈ, ਤਾਂ ਫਿਰ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਕਿਉਂ ਨਹੀਂ ਘੋਸਿ਼ਤ ਕਰ ਦਿੱਤੀ ਜਾਂਦੀ?” ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ ਸਰਕਾਰ ਵੱਲੋਂ ਅਦਾਲਤ ਦੇ ਸਾਹਮਣੇ ਆਪਣਾ ਵਿਸਤ੍ਰਿਤ ਜਵਾਬ ਦਾਇਰ ਕਰਨ ਤੋਂ ਬਾਅਦ ਹੋਵੇਗੀ ।

Read More : ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੀਤੀ ਪਟੀਸ਼ਨ ਦਾਖਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *