ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ : ਚੀਮਾ

Hrapal Cheema

ਚੰਡੀਗੜ੍ਹ, 25 ਮਈ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੈਟਰੋਲੀਅਮ ਪਦਾਰਥਾਂ (Petroleum products) ਦੀਆਂ ਕੀਮਤਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ ਹੈ ।

ਹੋਰ ਕੀ ਕੀ ਆਖਿਆ ਹੈ ਵਿੱਤ ਮੰਤਰੀ ਪੰਜਾਬ ਚੀਮਾ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ ਆਖਿਆ ਹੈ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਆਰਥਿਕਤਾ ਵਿੱਚ ਹੋ ਰਿਹਾ ਨੁਕਸਾਨ ਕੇਂਦਰ ਦੀ ਭਾਜਪਾ ਸਰਕਾਰ ਕਾਰਨ ਹੈ । ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਵਿਚ ਹੀ 8 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ । ਜਿਸ ਤਹਿਤ ਜੇਕਰ ਗੱਲ ਕੀਤੀ ਜਾਵੇ ਤਾਂ 15 ਮਈ 2026 ਨੂੰ ਭਾਜਪਾ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 3. 39 ਪੈਸੇ, 96 ਪੈਸੇ, 94 ਪੈਸੇ ਅਤੇ ਫਿਰ 3 ਦਿਨਾਂ ਬਾਅਦ 2.84 ਰੁਪਏ ਦਾ ਵਾਧਾ ਕੀਤਾ, ਜਿਸਦਾ ਅਰਥ ਹੈ ਕੁੱਲ 8 ਰੁਪਏ ਦਾ ਵਾਧਾ, ਜੋ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ ।

ਵਪਾਰਕ ਸਿਲੰਡਰਾਂ ਦੀਆਂ ਕੀਮਤ 48 ਤੋਂ ਸਿੱਧੇ 75 ਫੀਸਦੀ ਕੀਤੀ ਗਈ

ਹਰਪਾਲ ਚੀਮਾ ਨੇ ਕਿਹਾ ਕਿ ਵਪਾਰਕ ਸਿਲੰਡਰਾਂ ਦੀ ਕੀਮਤ 48 ਫੀਸਦੀ ਵਧਾ ਕੇ 75 ਫੀਸਦੀ ਕਰ ਦਿੱਤੀ ਗਈ ਹੈ । ਹਵਾਈ ਜਹਾਜ਼ਾਂ ਦੇ ਬਾਲਣ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹਵਾਈ ਯਾਤਰਾ ਹੋਰ ਮਹਿੰਗੀ ਹੋ ਗਈ ਹੈ । ਹਰਪਾਲ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਸੁਣਨਾ ਚਾਹੀਦਾ ਹੈ, ਉਹ ਮਹਿੰਗਾਈ ਦਾ ਅਸਰ ਬਹੁਤ ਝੱਲ ਚੁੱਕੇ ਹਨ, ਹੁਣ ਉਨ੍ਹਾਂ ਨੂੰ ਵਿਦੇਸ਼ਾਂ ਨੂੰ ਛੱਡ ਕੇ ਦੇਸ਼ ਦੀ ਦੇਖਭਾਲ ਕਰਨੀ ਚਾਹੀਦੀ ਹੈ ।

Read More : ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕੀਤੀ ਧਮਾਕਿਆਂ ਦੀ ਸਖ਼ਤ ਨਿੰਦਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *