ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 131ਵੇਂ ਦਿਨ ਹੋਈ 433 ਥਾਵਾਂ ‘ਤੇ ਛਾਪੇਮਾਰੀ

Punjab Police

ਚੰਡੀਗੜ੍ਹ, 1 ਜੂਨ 2026 : ਪੰਜਾਬ ਵਿਚ ਪੰਜਾਬ ਪੁਲਸ ਨੇ ਗੈਂਗਸਟਰ ‘ਤੇ ਵਾਰ ਮੁਹਿੰਮ (Campaign against gangsters) ਦੇ 131ਵੇਂ ਦਿਨ 433 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਦੋਂ ਸ਼ੁਰੂ ਕੀਤੀ ਗਈ ਸੀ ਇਹ ਮੁਹਿੰਮ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਚਲਾਈ ਜਾ ਰਹੀ “ਗੈਂਗਸਟਰਾਂ ਨਾਲ ਜੰਗ” ਦੀ ਫੈਸਲਾਕੁੰਨ ਮੁਹਿੰਮ ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰ (Gangster) ਸਾਥੀਆਂ ਦੇ 433 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ । ਇਹ ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇੱਕ ਫੈਸਲਾਕੁੰਨ ਮੁਹਿੰਮ “ਗੈਂਗਸਟਰਾਂ ਨਾਲ ਜੰਗ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ ।

ਵੱਖ-ਵੱਖ ਵਿਅਕਤੀਆਂ ਤੋਂ ਪੰਜ ਹਥਿਆਰ ਵੀ ਕੀਤੇ ਬਰਾਮਦ

ਸਾਰੇ ਜਿ਼ਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task Force) ਪੰਜਾਬ ਨਾਲ ਤਾਲਮੇਲ ਕਰਕੇ, ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 32,927 ਹੋ ਗਈ ਹੈ ।

ਇਸ ਤੋਂ ਇਲਾਵਾ, 86 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 12 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਰਿਪੋਰਟ ਕਰ ਸਕਦੇ ਹਨ । ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

Read More : ਪੰਜਾਬ ਪੁਲਸ ਦੀ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ 127ਵੇਂ ਦਿਨ ਵਿਚ ਹੋਈ ਦਾਖਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *