ਪਟਿਆਲਾ, 3 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਏ. ਐਸ. ਆਈ.
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਸ ਥਾਣਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਜੋ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ) ਨੂੰ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਜਸਵਿੰਦਰ ਸਿੰਘ ਹੈ ।
ਕੀ ਦੱਸਿਆ ਪੰਜਾਬ ਵਿਜੀਲੈਂਸ ਦੇ ਬੁਲਾਰੇ ਨੇ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ ।
ਕੀ ਕਾਰਨ ਮੰਗੀ ਜਾ ਰਹੀ ਸੀ ਰਿਸ਼ਵਤ
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ. ਐਸ. ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000 ਰੁਪਏ ਰਿਸ਼ਵਤ (Bribe) ਦੀ ਮੰਗ ਕੀਤੀ । ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਮੁਲਜ਼ਮ ਏ. ਐਸ. ਆਈ. 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ । ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ (Complainant) ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ ।
ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read More : ਵਿਜੀਲੈਂਸ ਬਿਊਰੋ ਪੰਜਾਬ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਕੀਤਾ ਕਾਬੂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
