ਸ੍ਰੀ ਗੁਰੂ ਰਵਿਦਾਸ ਜੀ ਸਬੰਧੀ ਦਸਤਾਵੇਜੀ ਫਿ਼ਲਮ ਦਿਖਾਈ ਜਾਵੇਗੀ ਪਿੰਡਾਂ ਵਿਚ : ਸੌਂਦ

Tarunpreet Saund

ਚੰਡੀਗੜ੍ਹ, 8 ਜੁਲਾਈ 2026 : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ (Punjab Government) ਦਸਤਾਵੇਜੀ ਫਿ਼ਲਮ ਪਿੰਡਾਂ ਵਿਚ ਲਿਜਾ ਕੇ ਦਿਖਾਵੇਗੀ ਦਾ ਪਤਾ ਚੱਲਿਆ ਹੈ ।

ਕਿਸ ਤਰ੍ਹਾਂ ਲਿਜਾਇਆ ਜਾਵੇਗਾ ਦਸਤਾਵੇਜੀ ਫਿ਼ਲਮ ਨੂੰ ਪਿੰਡਾਂ ਵਿਚ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ (650th Birth Anniversary of Shri Guru Ravidas Ji) ਨੂੰ ਮਨਾਉਣ ਲਈ ਇਕ ਦਸਤਾਵੇਜੀ ਫਿ਼ਲਮ ਪਿੰਡਾਂ ਵਿਚ ਲਿਜਾ ਕੇ ਲੋਕਾਂ ਨੂੰ ਦਿਖਾਈ ਜਾਵੇਗੀ ਉਹ ਮੋਬਾਈਲ ਐਲ. ਈ. ਡੀ. ਵੈਨਾਂ ਰਾਹੀਂ ਦਿਖਾਈ ਜਾਵੇਗੀ ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਹਰ ਕੋਈ ਦੇੇਖ ਸਕੇੇ ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀ ਆਖਿਆ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਇਸ ਡਿਜੀਟਲ-ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਸ਼ਰਧਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਹਰ ਪਿੰਡ ਵਿੱਚ ਫੈਲਾਉਣ ਲਈ ਵਾਹਨਾਂ ‘ਤੇ ਵੱਡੀਆਂ ਐਲ. ਈ. ਡੀ. ਸਕ੍ਰੀਨਾਂ ਦੀ ਵਰਤੋਂ ਕਰਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਵੀ ਰਾਜ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਆਯੋਜਿਤ ਕੀਤੇ ਜਾਣਗੇ ਤਾਂ ਜੋ ਗੁਰੂ ਦੇ ਦਰਸ਼ਨ ਅਤੇ ਵਿਚਾਰਾਂ ਨੂੰ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਇਆ ਜਾ ਸਕੇ ।

ਪੰਜਾਬ ਤੋਂ ਸ਼ਰਧਾਲੂ ਤੀਰਥ ਯਾਤਰਾਵਾਂ ਰਾਹੀਂ ਕਰਨਗੇ ਜਨਮ ਅਸਥਾਨ ਤੇ ਸ਼ਰਧਾਂਜਲੀ ਭੇਟ

ਪੰਜਾਬ ਦੇ ਸੈਰ-ਸਪਾਟਾ ਮੰਤਰੀ (Tourism Minister) ਨੇ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੱਧਰ ‘ਤੇ ਮਨਾਉਣ ਦਾ ਉਦੇਸ਼ ਰੱਖਦੀ ਹੈ ਤਾਂ ਜੋ ਸਮਾਜ ‘ਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਡੂੰਘੇ ਪ੍ਰਭਾਵ ਨੂੰ ਵਿਆਪਕ ਤੌਰ ‘ਤੇ ਦਿਖਾਇਆ ਜਾ ਸਕੇ । ਇਸ ਕ੍ਰਮ ਵਿੱਚ, ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਜਲੂਸ ਜਲਦੀ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਪੰਜਾਬ ਭਰ ਤੋਂ ਸ਼ਰਧਾਲੂ ਤੀਰਥ ਯਾਤਰਾਵਾਂ ਰਾਹੀਂ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਸਥਾਨ ਨੂੰ ਸ਼ਰਧਾਂਜਲੀ ਭੇਟ ਕਰਨਗੇ ।

ਪੰਜਾਬ ਸਰਕਾਰ ਲਗਾਏਗੀ ਹਰੇਕ ਜਿਲੇ ਵਿਚ ਲੱਖਾਂ ਪੌਦੇ

ਐਸ. ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹਰੇਕ ਜਿ਼ਲ੍ਹੇ ਵਿੱਚ 6.5 ਲੱਖ ਪੌਦੇ ਵੀ ਲਗਾਏਗੀ । ਉਨ੍ਹਾਂ ਇਸ ਮੁਹਿੰਮ ਨੂੰ ਵਾਤਾਵਰਣ ਦੇ ਮੁੱਦਿਆਂ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਵੀ ਜੋੜਿਆ । ਇਨ੍ਹਾਂ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੌਰਾਨ, ਰਾਜ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਇਕੱਠ ਵੀ ਆਯੋਜਿਤ ਕੀਤੇ ਜਾਣਗੇ ।

Read More : ਵੀ.ਬੀ.-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਤੇ ਸੰਘੀ ਢਾਂਚੇ `ਤੇ ਸਿੱਧਾ ਹਮਲਾ : ਸੌਂਦ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *