ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਲਿਆਂਦੇ ਗਏ ਆਰਡੀਨੈਂਸ (Ordinance) ਨੂੰ ਰਾਜਪਾਲ ਪੰਜਾਬ ਵਲੋਂ ਮਨਜ਼ੂਰ ਕੀਤੇ ਜਾਣ ਦਾ ਸਮਾਚਾਰ ਹੈ ।
ਮੁੱਖ ਮੰਤਰੀ ਪੰਜਾਬ ਨੇ ਕੀਤਾ ਰਾਜਪਾਲ ਪੰਜਾਬ ਦਾ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਰਾਜਪਾਲ ਵੱਲੋਂ ‘ਦ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026’ ਨੂੰ ਮਨਜ਼ੂਰੀ ਦੇਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ । ਮੁੱਖ ਮੰਤਰੀ (Chief Minister) ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ (Punjab Governor Gulab Chand Kataria) ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ‘ਤੇ ਮੋਹਰ ਲਗਾ ਦਿੱਤੀ ਹੈ । ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਇਹ ਆਮ ਲੋਕਾਂ ਦੀ ਜੇਬ੍ਹ ‘ਤੇ ਪੈਂਦੇ ਵਾਧੂ ਬੋਝ ਨੂੰ ਘਟਾਏਗਾ ।
Read More : ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਿਆ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
