ਬੇਰੋਜ਼ਗਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Suicide

ਮਾਨਸਾ, 18 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਸ਼ਹਿਰ ਬੁਢਲਾਡਾ ਦੇ ਪਿੰਡ ਕੁਲਰੀਆਂ ਦੇ ਵਸਨੀਕ ਇਕ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ (Budhlada) ਦੇ ਵਸਨੀਕ ਜਿਸ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ ਸੁਖਰਾਜ ਸਿੰਘ ਦੇ ਤੌਰ ‘ਤੇ ਹੋਈ ਹੈ । ਜਾਣਕਾਰੀ ਮੁਤਾਬਕ ਨੌਜਵਾਨ ਵਲੋਂ ਉਕਤ ਕਦਮ ਬੇਰੋਜ਼ਗਾਰੀ ਤੋਂ ਪ੍ਰੇਸ਼ਾਨ (Troubled by unemployment) ਹੋਣ ਦੇ ਚਲਦਿਆਂ ਚੁੱਕਿਆ ਗਿਆ ਹੈ । ਸੁਖਰਾਜ ਕਾਫੀ ਸਮੇਂ ਤੋਂ ਨੌਕਰੀ ਦੀ ਭਾਲ ਵਿਚ ਸੀ ਅਤੇ ਆਰਮੀ ਦੀ ਤਿਆਰੀ ਵੀ ਕਰ ਰਿਹਾ ਸੀ ਪਰ ਲਗਾਤਾਰ ਅਸਫਲ ਰਹਿਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇ਼ਸ਼ਾਨ ਰਹਿੰਦਾ ਸੀ ।

ਪੁਲਸ ਨੇ ਲਾਸ਼ ਭੇਜ ਦਿੱਤੀ ਹੈ ਪੋਸਟਮਾਰਟਮ ਲਈ

ਉਪਰੋਕਤ ਵਾਪਰੇ ਘਟਨਾਕ੍ਰ ਦੀ ਸੂਚਨਾ ਮਿਲਦਿਆਂ ਹੀ ਕੁਲਰੀਆਂ ਪੁਲਿਸ ਮੌਕੇ ‘ਤੇ ਪੁੱਜੀ ਤੇ ਲਾਸ਼ ਦਾ ਪੋਸਟਮਾਰਟਮ (Postmortem) ਲਈ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ ।

Read More : ਦਿਮਾਗੀ ਤੌਰ `ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *