ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

suicide

ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ 2026 : ਸੁਨਾਮ (Sunam) ਦੇ ਨੇੜਲੇ ਪਿੰਡ ਖਡਿਆਲ ਦੇ ਕਿਸਾਨ ਦਰਸ਼ਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ (Poisonous thing) ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਹੈ ।

ਕੌਣ ਹੈ ਇਹ ਕਿਸਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਸ਼ਨ ਸਿੰਘ (Darshan Singh) ਦੇ ਭਰਾ ਸਤਨਾਮ ਸਿੰਘ ਅਤੇ ਲੜਕੇ ਅਮਰੀਕ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਨੇ ਖੇਤ ‘ਚ ਸਲਫ਼ਾਸ ਖਾ ਕੇ ਖ਼ੁਦਕੁਸ਼ੀ (Suicide) ਕਰ ਲਈ । ਉਸ ਨੂੰ ਤੁਰੰਤ ਸਥਾਨਕ ਹਸਪਤਾਲ ‘ਚ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ (Death) ਹੋ ਚੁੱਕੀ ਸੀ ।

ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਕੀਤੀ ਸਰਕਾਰ ਤੋਂ ਪਰਿਵਾਰ ਲਈ ਨੌਕਰੀ ਦੀ ਮੰਗ

ਇਸ ਸਬੰਧੀ ਸੁਖਪਾਲ ਸਿੰਘ ਮਾਣਕ ਪ੍ਰੈੱਸ ਸਕੱਤਰ ਬੀ. ਕੇ. ਯੂ. ਏਕਤਾ (ਉਗਰਾਹਾਂ) ਨੇ ਕਿਹਾ ਕਿ ਦਰਸ਼ਨ ਸਿੰਘ `ਤੇ 15-20 ਲੱਖ ਰੁਪਏ ਦਾ ਕਰਜ਼ਾ ਸੀ । ਉਨ੍ਹਾਂ ਕਿਹਾ ਕਿ ਸਰਕਾਰ ਉਸ ਦਾ ਕਰਜ਼ਾ ਮੁਆਫ਼ ਕਰੇ ਤੇ ਪਰਿਵਾਰ ਦੇ ਇਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ । ਇਸ ਮੌਕੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਸੀ ।

Read More : ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *