ਮੁੱਖ ਮੰਤਰੀ ਨੇ ਕੀਤਾ ਇਨਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਗ੍ਰਾਂਟ ਦਾ ਐਲਾਨ

Chief Minister

ਜਲੰਧਰ, 20 ਜੁਲਾਈ, 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਅਤਿ-ਆਧੁਨਿਕ ਇਨਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ ।

ਕਿੰਨੇ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ ਹੈ ਮੁੱਖ ਮੰਤਰੀ ਵਲੋਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜਿਨ੍ਹਾਂ ਬੀਤੇ ਦਿਨੀਂ ਇਸ ਸਾਲ ਦਸੰਬਰ ਵਿਚ ਜਲੰਧਰ ਦੇ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਨੇ ਆਪਣੀ ਫੇਰੀ ਦੌਰਾਨ ਇੱਕ ਅਤਿ-ਆਧੁਨਿਕ ਇਨਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ ਕੀਤਾ ।

ਚੈਂਪੀਅਨਸਿ਼ਪ ਦੇਵੇਗੀ ਪੰਜਾਬ ਵਿਚ ਬੈਡਮਿੰਟਨ ਨੂੰ ਵੱਡਾ ਹੁਲਾਰਾ : ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰੀ ਬੈਡਮਿੰਟਨ ਚੈਂਪੀਅਨਸਿ਼ਪ ਲਗਭਗ 44 ਸਾਲਾਂ ਬਾਅਦ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ (Raizada Hansraj Stadium) ਵਿਚ ਵਾਪਸ ਆ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਅੰਡਰ-13 ਸ਼੍ਰੇਣੀ ਚੈਂਪੀਅਨਸਿ਼ਪ ਪੰਜਾਬ ਵਿਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਰਾਜ ‘ਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗੀ ।

ਇਨਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਸੌਂਪਿਆ ਗਿਆ ਚੈਕ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ ਇੱਕ ਨਵੇਂ ਇਨਡੋਰ ਬੈਡਮਿੰਟਨ ਹਾਲ (Indoor badminton hall) ਦੀ ਉਸਾਰੀ ਲਈ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ । ਉਨ੍ਹਾਂ ਕਿਹਾ ਕਿ ਲਗਭਗ ਛੇ ਦਹਾਕਿਆਂ ‘ਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸਨੇ ਬਹੁਤ ਸਾਰੇ ਪ੍ਰਸਿੱਧ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ ।

ਪੀ. ਡਬਲਿਊ. ਡੀ. ਵਿਭਾਗ ਕਰੇਗਾ ਪ੍ਰਾਜੈਕਟ ਨੂੰ ਲਾਗੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਇਸ ਪ੍ਰੋਜੈਕਟ ਨੂੰ ਲਾਗੂ ਕਰੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ । ਨਿਰਮਾਣ ਅਗਸਤ ਵਿਚ ਸ਼ੁਰੂ ਹੋਣ ਦੀ ਉਮੀਦ ਹੈ । ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਨਾਲ ਲੈਸ ਇੱਕ ਵਿਸ਼ਵ ਪੱਧਰੀ ਇਨਡੋਰ ਬੈਡਮਿੰਟਨ ਸਹੂਲਤ ‘ਚ ਬਦਲ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਹੋਣ ‘ਤੇ ਰਾਏਜ਼ਾਦਾ ਹੰਸਰਾਜ ਸਟੇਡੀਅਮ ‘ਚ ਕੁੱਲ 10 ਇਨਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇਕਲੌਤਾ ਖੇਡ ਮੈਦਾਨ ਬਣ ਜਾਵੇਗਾ ਜਿੱਥੇ ਇੰਨਾ ਵੱਡਾ ਇਨਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਉੱਤਰੀ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ‘ਚੋਂ ਇੱਕ ਹੋਵੇਗਾ ।

ਚਾਰ ਦਹਾਕਿਆਂ ਵਿਚ ਪਹਿਲੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸਿ਼ਪ ਹੋਵੇਗੀ

ਉਨ੍ਹਾਂ ਕਿਹਾ ਕਿ ਇਹ ਉੱਨਤ ਬੁਨਿਆਦੀ ਢਾਂਚਾ ਪੰਜਾਬ ਦੀ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੀ ਯੋਗਤਾ ਨੂੰ ਕਾਫ਼ੀ ਮਜ਼ਬੂਤ ਕਰੇਗਾ। ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿਚ ਸਬ-ਜੂਨੀਅਰ ਰਾਸ਼ਟਰੀ ਬੈਡਮਿੰਟਨ ਚੈਂਪੀਅਨਸਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਕਿ ਲਗਭਗ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ ।

ਚਾਰ ਦਹਾਕਿਆਂ ਵਿਚ ਇੱਥੇ ਹੋਣ ਵਾਲੀ ਪਹਿਲੀ ਰਾਸ਼ਟਰੀ

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ । ਉਨ੍ਹਾਂ ਬੈਡਮਿੰਟਨ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ (Punjab Government) ਚੈਂਪੀਅਨਸਿ਼ਪ ਦੇ ਸਫ਼ਲ ਆਯੋਜਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਅਤੇ ਸੂਬੇ ਭਰ ‘ਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਨਿਵੇਸ਼ ਕਰਨਾ ਜਾਰੀ ਰੱਖੇਗੀ ।

ਪੰਜਾਬ ਨੇ ਕੀਤੇ ਹਨ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸਦੀਆਂ ਤੋਂ ਖੇਡਾਂ ਨਾਲ ਡੂੰਘਾ ਸਬੰਧ ਰਿਹਾ ਹੈ।’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਸਤਿਕਾਰਯੋਗ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ ।

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ ‘ਮੱਲ ਅਖਾੜਾ’ ਦੀ ਸਥਾਪਨਾ ਕੀਤੀ ਅਤੇ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜਸਵਾਰੀ ਅਤੇ ਤੀਰਅੰਦਾਜ਼ੀ ‘ਚ ਸਿਖਲਾਈ ਦਿੱਤੀ । ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੇ ਹਰ ਖੇਡ ਅਤੇ ਮਾਰਸ਼ਲ ਆਰਟ ਦੇ ਮਾਹਰ ਸਨ । ਅੱਜ ਵੀ ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਆਯੋਜਿਤ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਨੂੰ ਮਾਣ ਨਾਲ ਪ੍ਰਦਰਸ਼ਿਤ ਕਰਦਾ ਹੈ ।

ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਰੱਖੇਗੀ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਦੇ ਵਿਕਾਸ ‘ਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਬਹੁਤ ਸਾਰੇ ਖਿਡਾਰੀ ਉੱਚ-ਪੱਧਰੀ ਮੁਕਾਬਲਿਆਂ ‘ਚ ਸਫਲਤਾ ਪ੍ਰਾਪਤ ਕਰ ਰਹੇ ਹਨ । ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪੈਦਾ ਕਰਨ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ ।

Read More : ਬੁਢਾਪਾ ਪੈਨਸ਼ਨ ਤਹਿਤ ਕਰੋੜਾਂ ਦੀ ਰਾਸ਼ੀ ਕੀਤੀ ਗਈ ਹੈ ਜਾਰੀ : ਬਲਜੀਤ ਕੌੌਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *