ਅੰਮ੍ਰਿਤਸਰ, 23 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਅਜਨਾਲਾ ਵਿਖੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੀ ਕੀਮਤ ਵਾਲੀ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਪਕੜਿਆ ਗਿਆ ਵਿਅਕਤੀ
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਬੱਚੀਵਿੰਡ ਦੇ ਵਸਨੀਕ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ । ਦੱਸਿਆ ਜਾਂਦਾ ਹੈ ਕਿ ਉਹ ਹਾਲ ਹੀ ਵਿੱਚ ਅਜਨਾਲਾ ਵਿਖੇ ਬੀ. ਐਸ. ਐਫ. ਕੈਂਪਸ ਦੇ ਸਾਹਮਣੇ ਸਥਿਤ ਸ਼ਿੰਬਾ ਕਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ । ਅੰਮ੍ਰਿਤਸਰ ਜਿ਼ਲ੍ਹੇ ਦੇ ਅਜਨਾਲਾ (Ajnala) ਵਿਖੇ ਨਸ਼ਾ ਤਸਕਰੀ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਪੁਲਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ
ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਸ ਦੀ ਇੱਕ ਟੀਮ ਨੇ ਮੁਲਜ਼ਮ ਦੇ ਕਿਰਾਏ ਦੇ ਮਕਾਨ ‘ਤੇ ਛਾਪਾ ਮਾਰਿਆ । ਤਲਾਸ਼ੀ ਦੌਰਾਨ 6 ਕਿਲੋ ਹੈਰੋਇਨ (Heroin) ਬਰਾਮਦ ਕੀਤੀ ਗਈ । ਪੁਲਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁੱਢਲੀ ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਤਸਕਰੀ ਦਾ ਕਾਰੋਬਾਰ ਪਾਕਿਸਤਾਨ ਸਥਿਤ ਕਿਸੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ । ਇਹ ਖੇਤਰ ਸਰਹੱਦ ਦੇ ਨਾਲ ਲੱਗਦਾ ਹੋਣ ਕਾਰਨ, ਜਾਂਚ ਏਜੰਸੀਆਂ ਇਸ ਪਹਿਲੂ ਦੀ ਵੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ।
ਮੁਲਜਮ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਪੁਲਸ ਦਾ ਮੰਨਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਅਤੇ ਹੋਰ ਸ਼ੱਕੀ ਵਿਅਕਤੀਆਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ । ਪੁਲਿਸ ਨੇ ਮੁਲਜ਼ਮ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ (Case registered) ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਸ ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਜਾਂਚ ਹਰ ਪਹਿਲੂ ਤੋਂ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ ।
Read More : ਅੰਮ੍ਰਿਤਸਰ ਵਿਖੇ ਪੁਲਸ ਨੇ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਕੀਤੀ ਬਰਾਮਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
