ਪੰਜਾਬ ਵਿਚ ਸ਼ਾਨਦਾਰ ਸਿੱਖਿਆ ਮੁਹਈਆ ਕਰਵਾ ਰਹੀ ‘ਆਪ` ਸਰਕਾਰ : ਕੇਜਰੀਵਾਲ

Kejriwal

ਚੰਡੀਗੜ੍ਹ, 23 ਜੁਲਾਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਆਪ ਸਰਕਾਰ ਪੰਜਾਬ ਵਿਚ ਸ਼ਾਨਦਾਰ ਸਿੱਖਿਆ ਮੁਹੱਈਆ ਕਰਵਾ ਰਹੀ ਹੈ ।

ਵਿਕਸਤ ਤੇ ਖੁਸ਼ਹਾਲ ਦੇਸ਼ ਲਈ ਚੰਗੀ ਸਿੱਖਿਆ ਦੇਣਾ ਜ਼ਰੂਰੀ : ਅਰਵਿੰਦ

`ਆਪ`ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਚਾਹੁੰਦੇ ਹਾਂ, ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ । ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਗਰੀਬਾਂ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣੀ ਸ਼ੁਰੂ ਕਰ ਦਿੱਤੀ ਹੈ ।

`ਏ. ਆਈ.’ ਨੂੰ ਪਾਠਕ੍ਰਮ ਵਿਚ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ `ਚ ਪੰਜਾਬ ਨੇ ਕੀਤੀ ਪਹਿਲ : ਬੈਂਸ

ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ `ਏ. ਆਈ.`ਦੀ ਪਤਾਲੀ ਨੂੰ ਲਾਜ਼ਮੀ ਕਰ ਦਿੱਤਾ ਹੈ । ਸਿੱਖਿਆ ਮੰਤਰੀ (Education Minister) ਹਰਜੋਤ ਬੈਂਸ ਨੇ ਇਸ ਇਤਿਹਾਸਕ ਪਾਠਕ੍ਰਮ ਨੂੰ ਰਸਮੀ ਤੌਰ ‘ਤੇ ਲਾਂਚ ਕਰਦਿਆਂ ਕਿਹਾ ਕਿ ਇਸ ਦੈ ਤਹਿਤ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ `ਏ. ਆਈ.`ਨੂੰ ਇਕ ਬਦਲਵੇਂ ਵਿਸ਼ੇ ਦੀ ਬਜਾਏ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ ।

ਪੰਜਾਬ ਸਿੱਖਿਆ ਦੇ ਖੇਤਰ ਵਿਚ ਨੰਬਰ ਵਨ ਬਣ ਰਿਹਾ ਹੈ : ਮੁੱਖ ਮੰਤਰੀ

ਮੁੱਖ ਮੰਤਰੀ ਪੰਜਾਬ (Chief Minister) ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ ਨੰਬਰ ਵਨ ਬਣ ਰਿਹਾ ਹੈ । ਡਾ. ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਸਿੱਖਿਆ ਸ਼ੇਰਨੀ ਦੇ ਦੁੱਧ ਵਾਂਗ ਹੈ, ਜੋ ਇਸ ਨੂੰ ਪੀਵੇਗਾ, ਉਹ ਦਹਾੜੇਗਾ । ਉਨ੍ਹਾਂ ਨੇ ਕਿਹਾ ਅਸੀਂ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ ਹਾਂ । ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ।

Read More : ਪੰਜਾਬ ਸਰਕਾਰ ਪਾਵੇਗੀ ਲੱਖਾਂ ਔਰਤਾਂ ਦੇ ਖਾਤੇ ਵਿਚ ਸਨਮਾਨ ਰਾਸ਼ੀ : ਕੇਜਰੀਵਾਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *