ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਅੰਦਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ (Attack on gangsters) ਦੇ 188ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ 476 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ ।
ਮੁਹਿੰਮ ਦੇ 188ਵੇਂ ਦਿਨ 260 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਮੁਹਿੰਮ ਦੇ 188ਵੇਂ ਦਿਨ ਪੁਲਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ (Arrests) 53,508 ਹੋ ਗਈਆਂ । ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ ।
ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 513ਵਾਂ ਦਿਨ
ਪੰਜਾਬ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” (War on drugs) ਨੂੰ 513ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 11 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਇਸ ਨਾਲ ਸਿਰਫ 513 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ (Drug traffickers) ਦੀ ਗਿਣਤੀ 74,679 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
Read More : ਗੈਂਗਸਟਰਾਂ ‘ਤੇ ਵਾਰ ਮੁਹਿੰਮ 164ਵੇਂ ਦਿਨ ਵਿਚ ਹੋਈ ਦਾਖਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
