ਚੰਡੀਗੜ੍ਹ, 6 ਅਗਸਤ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ ।
ਕਿੰਨੀਆਂ ਸਰਕਾਰੀ ਤੇ ਕਿੰਨੀਆਂ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਕੀਤੇ ਗਏ ਹਨ ਪੈਦਾ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਨਾਲ-ਨਾਲ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਵਿਚ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸਿ਼ਤ ਕਰਨ ਦੇ ਨਾਲ-ਨਾਲ ਨਿੱਜੀ ਖੇਤਰ ਵਿਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਸਾਰੀਆਂ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ ।
ਵਿਧਾਇਕ ਧਾਲੀਵਾਲ ਨੇ ਵੀ ਕੀਤੇ ਸੂਬੇ ਵਿਚ ਰੋਜ਼ਗਾਰ ਦੇ ਮੌਕਿਆਂ ਬਾਰੇ ਮਤੇ ਪੇਸ਼
ਬੁੱਧਵਾਰ ਨੂੰ ਵਿਧਾਨ ਸਭਾ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੂਬੇ ਵਿਚ ਰੋਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਮਤੇ ‘ਤੇ ਚਰਚਾ ਨੂੰ ਸਮੇਟਦਿਆਂ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਨੇ ਸਿੱਧੇ ਅਤੇ ਅਸਿੱਧੇ ਤੌਰ ‘ਤੇ ਨਿੱਜੀ ਖੇਤਰ ਵਿਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ ।
ਪੰਜਾਬ ਸਰਕਾਰ ਕਰ ਰਹੀ ਹੈ ਕਰੋੜਾਂ ਦੀ ਲਾਗਤ ਨਾਲ ਵਿਸ਼ਵ ਪੱਧਰੀ ਇੰਸਟੀਚਿਊਟ ਸਥਾਪਤ ਸੂਬਾ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਜਿ਼ਲੇ ਵਿਚ ਵਿਸ਼ਵ ਪੱਧਰੀ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਉਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਵਿਸ਼ਵ ਪੱਧਰ ‘ਤੇ ਆਪਣੀ ਤਰ੍ਹਾਂ ਦਾ ਪਹਿਲਾ ਅਦਾਰਾ ਹੈ, ਜਿੱਥੇ ਹਥਿਆਰਬੰਦ ਫੌਜਾਂ ਵਿਚ ਅਧਿਕਾਰੀ ਪੱਧਰ ਦੇ ਅਹੁਦਿਆਂ ਲਈ ਸਾਲਾਨਾ 500 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ ।
Read More : ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿਲ ਮੁਆਫ ਕਰਨ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
