ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Vigilance

ਚੰਡੀਗੜ੍ਹ, 7 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੋ ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ (ਮੋਹਾਲੀ) ਵਿੱਚ ਕੰਮ ਕਰਨ ਵਾਲੇ ਇਕ ਪ੍ਰਾਈਵੇਟ ਡਰਾਈਵਰ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਕਾਬੂ ਕੀਤਾ ਹੈ ਦੀ ਪਛਾਣ ਅਮਨਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸਿ਼ਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ । ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ‘ਤੇ ਸੌਦਾ 40 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ।

ਡਰਾਈਵਰ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸਿ਼ਕਾਇਤਕਰਤਾ (Complainant) ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ । ਉਸਦੀ ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਵਿਜੀਲੈਂਸ ਨੇ ਇਕ ਲੱਖ ਰਿਸ਼ਵਤ ਲੈਂਦੇ ਥਾਣੇਦਾਰ ਤੇ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *