ਗੈਂਗਸਟਰਾਂ ’ਤੇ ਵਾਰ ਦੇ 198ਵੇਂ ਦਿਨ 633 ਥਾਈਂ ਛਾਪੇਮਾਰੀ

Punjab Police

ਚੰਡੀਗੜ੍ਹ, 8 ਅਗਸਤ 2026 : ਗੈਂਗਸਟਰਾਂ ’ਤੇ ਵਾਰ’ ਮੁਹਿੰਮ (War on Gangsters’ campaign) ਦੇ 198ਵੇਂ ਦਿਨ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ ।

11 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਚ ਮੁਹਿੰਮ ਦੇ 198ਵੇਂ ਦਿਨ ਪੁਲਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ । ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 523ਵਾਂ ਦਿਨ

ਇਸ ਦੌਰਾਨ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War on drugs) ਨੂੰ 523ਵੇਂ ਦਿਨ ਵੀ ਜਾਰੀ ਰੱਖਦਿਆਂ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 10.6 ਕਿਲੋ ਹੈਰੋਇਨ ਅਤੇ 326 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਇਸ ਨਾਲ ਸਿਰਫ 523 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ (Drug traffickers) ਦੀ ਗਿਣਤੀ 75,549 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ 476 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *