ਪੁਜਾਰੀ ਨੇ ਥਾਣਾ ਕੰਪਲੈਕਸ `ਚ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Jhansi Suicide

ਝਾਂਸੀ, 11 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਦੇ ਝਾਂਸੀ ਜਿਲੇ ‘ਚ ਛੇੜਛਾੜ ਦੇ ਦੋਸ਼ ‘ਚ ਗੁਰਸਰਾਏ ਥਾਣੇ ਲਿਆਂਦੇ ਗਏ ਇਕ ਪੁਜਾਰੀ ਨੇ ਥਾਣਾ ਕੰਪਲੈਕਸ ‘ਚ ਫਾਹਾ (Noose) ਲਗਾ ਲਿਆ ।

ਕੌਣ ਹੈ ਇਹ ਪੁਜਾਰੀ

ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਪੁਲਸ ਸੁਪਰਡੈਂਟ (Additional Superintendent of Police) (ਦਿਹਾਤੀ) ਅਰਵਿੰਦ ਕੁਮਾਰ ਨੇ ਦੱਸਿਆ ਕਿ ਸਿੰਧਰ ਖੇਤਰ ਦੇ ਵਸਨੀਕ ਰਾਜੇਂਦਰ ਪ੍ਰਸਾਦ (62) ਨੂੰ ਐਤਵਾਰ ਨੂੰ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ ਪਰ ਸੋਮਵਾਰ ਸਵੇਰੇ ਉਸ ਨੇ ਗੁਰਸਰਾਏ ਪੁਲਸ ਸਟੇਸ਼ਨ ਕੰਪਲੈਕਸ ਵਿਚ ਫਾਹਾ ਲਾ ਕੇ ਖੁਦਕੁਸ਼ੀ (Suicide) ਦੀ ਕੋਸਿ਼ਸ਼ ਕੀਤੀ ।

ਘਟਨਾ ਸਬੰਧੀ ਕੀਤੀ ਜਾ ਰਹੀ ਹੈ ਜਾਂਚ : ਵਧੀਕ ਪੁਲਸ ਸੁਪਰਡੈਂਟ

ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਸਿਹਤ ਕੇਂਦਰ ‘ਚ ਪਹੁੰਚਾਇਆ ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਿਆਂਦਾ ਗਿਆ ਪਰ ਕੁਝ ਸਮੇਂ ਬਾਅਦ ਹੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਭੇਜਿਆ ਗਿਆ ਹੈ ਅਤੇ ਇਸ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ।

Read More : ਥਾਣਾ ਭਿੱਖੀਵਿੰਡ ਵਿਖੇ ਬੰਦ ਲੜਕੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *