ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 263ਵਾਂ ਦਿਨ

DGP Punjab

ਚੰਡੀਗੜ੍ਹ, 20 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ (‘War on Drugs)  ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ 298 ਥਾਵਾਂ `ਤੇ ਛਾਪੇਮਾਰੀ (Raids at 298 places) ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫ. ਆਈ. ਆਰਜ਼. ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ ।

ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਕੀਤੀ ਗਈ ਹੈ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।

`ਡੀ-ਅਡਿਕਸ਼ਨ` ਹਿੱਸੇ ਵਜੋਂ, ਪੰਜਾਬ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਇਸ ਆਪਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ `ਡੀ-ਅਡਿਕਸ਼ਨ` ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *