ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਹੋਈ ਫਾਇਰਿੰਗ

Giani Raghbir

ਅੰਮ੍ਰਿਤਸਰ, 14 ਅਗਸਤ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉਪਰ ਫਾਇਰਿੰਗ (Firing) ਕੀਤੇ ਜਾਣ ਦਾ ਸਮਾਚਾਰ ਹੈ ।

ਕਦੋਂ ਵਾਪਰੀ ਗੋਲੀਬਾਰੀ ਕੀਤੇ ਜਾਣ ਦੀ ਘਟਨਾ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਘਰ ਉਪਰ ਗੋਲੀਬਾਰੀ ਕੀਤੇ ਜਾਣ ਦੀ ਘਟਨਾ 12 ਅਗਸਤ ਦੀ ਰਾਤ ਦੀ ਦੱਸੀ ਜਾ ਰਹੀ ਹੈ ਤੇ ਉਪਰੋਕਤ ਘਟਨਾ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇਕ ਰੌਂਦ ਵੀ ਬਰਾਮਦ ਹੋਇਆ ।

ਘਟਨਾ ਦੀ ਵਾਰਦਾਤ ਹੋਈ ਸੀ. ਸੀ. ਟੀ. ਵੀ. ਵਿਚ ਕੈਦ

ਉਪਰੋਕਤ ਵਾਪਰੇ ਗੋਲੀਬਾਰੀ (Shooting) ਘਟਨਾਕ੍ਰਮ ਦੀ ਰਿਕਾਰਡਿੰਗ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ । ਜਿਸ ਵਿਚ ਕੁੱਝ ਅਣਪਛਾਤੇ ਵਿਅਕਤੀ ਫਾਇਰਿੰਗ ਕਰਦੇ ਦਿਖਾਈ ਤਾਂ ਦੇ ਰਹੇ ਹਨ ਪਰ ਹਾਲ ਦੀ ਘੜੀ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ । ਉਕਤ ਵਾਪਰੀ ਗੋਲੀਬਾਰੀ ਦੀ ਘਟਨਾ ਦੇ ਕਾਰਨ ਪਰਿਵਾਰਕ ਮੈਂਬਰਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ । ਦੱਸਣਯੋਗ ਹੈ ਕਿ ਕੈਮਰਿਆਂ ਵਿਚ ਗੋਲੀ ਚੱਲਣ ਦੀ ਆਵਾਜ਼ ਵੀ ਰਿਕਾਰਡ ਹੋਈ ਹੈ ।

ਪੁਲਸ ਨੇ ਘਟਨਾ ਦੀ ਜਾਂਚ ਕਰ ਦਿੱਤੀ ਹੈ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਵੱਲੋਂ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸਿ਼ਸ਼ ਕੀਤੀ ਜਾਵੇਗੀ । ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ।

Read More : ਜੀਰਾ ਵਿਖੇ ਕੱਪੜਾ ਵਪਾਰੀ ਦੀ ਦੁਕਾਨ ‘ਤੇ ਅਣਪਛਾਤੇ ਵਿਅਕਤੀਆਂ ਕੀਤੀ ਗੋਲੀਬਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *