ਲੁਧਿਆਣਾ, 14 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਹੈਬੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਪ੍ਰੈਸਡ ਬਾਇਓ ਗੈਸ ਪਲਾਂਟ (Compressed biogas plant) ਦਾ ਨੀਂਹ ਪੱਥਰ ਰੱਖਿਆ ਗਿਆ ਹੈ ।
ਕਿੰਨੇ ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਪਲਾਂਟ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੈਬੋਵਾਲ ਵਿਖੇ ਜੋ ਅੱਜ ਮੁੱਖ ਮੰਤਰੀ (Chief Minister) ਭਗਵੰਤ ਮਾਨ ਵਲੋਂ ਕੰਪ੍ਰੈੱਸਡ ਬਾਇਓ ਗੈਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਇਹ ਪਲਾਂਟ 65 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦੀ ਖਪਤ ਹੋਵੇਗੀ ਤੇ 5 ਟਨ ਗੈਸ ਦਾ ਉਤਪਾਦਨ ਹੋਵੇਗਾ। ਇਸ ਨਾਲ 435 ਡੇਅਰੀ ਮਾਲਕਾਂ ਨੂੰ ਲਾਭ ਮਿਲੇਗਾ । ਉਨ੍ਹਾਂ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਸਤੰਬਰ 2027 ‘ਚ ਚਾਲੂ ਹੋ ਜਾਵੇਗਾ । ਇਸ ਪਲਾਂਟ ਤੋਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ ।
ਬੁੱਢਾ ਦਰਿਆ ਨੂੰ ਸਾਫ ਕਰਨਾ ਸਾਡਾ ਮੁੱਖ ਟੀਚਾ : ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਉਕਤ ਪਲਾਂਟ ਨਾਲ ਜਿਥੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਨੂੰ ਵੀ ਲਾਭ ਮਿਲੇਗਾ, ਉਥੇ ਹੀ ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਨੂੰ ਸਾਫ਼ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।
ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਪਲਾਂਟ ਜਿਸ ਦਾ ਅੱਜ ਮੁੱਖ ਮੰਤਰੀ ਮਾਨ ਵਲੋਂ ਨੀਂਹ ਪੱਥਰ ਰੱਖਿਆ ਗਿਆ ਹੈ ਨੂੰ ਲਗਾਉਣ ਲਈ ਪੰਜਾਬ ਸਰਕਾਰ (Punjab Government) ਵੱਲੋਂ ਢਾਈ ਏਕੜ ਜ਼ਮੀਨ ਵੀ ਦਿੱਤੀ ਗਈ ਹੈ । ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਹਾਜ਼ਰ ਸਨ ।
Read More : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਦੀ ਸੇਵਾ ਜਾਰੀ : ਕੇਜਰੀਵਾਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
