ਨਵੀਂ ਦਿੱਲੀ, 19 ਅਗਸਤ 2026 : ਭਾਰਤ ਦੇੇਸ਼ ਦੀਆਂ ਕੇਂਦਰੀ ਏਜੰਸੀਆਂ (Central agencies) ਦੇ ਸਹਿਯੋਗ ਨਾਲ ਬੰਬੀਹਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਮਲੇਸ਼ੀਆ ਤੋਂ ਭਾਰਤ ਡਿਪੋਰਟ (Deport) ਕਰਵਾਇਆ ਗਿਆ ਹੈ ।
ਕੌਣ ਹਨ ਤਿੰਨੋਂ ਜਣੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੰਬੀਹਾ ਗੈਂਗ (Bambiha Gang) ਦੇ ਤਿੰਨ ਵਿਅਕਤੀਆਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ ਨੂੰ ਦਿੱਲੀ ਵਿਖੇ ਪਹੁੰਚਣ ‘ਤੇ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ । ਪਕੜੇ ਗਏ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।
ਵੱਖ-ਵੱਖ ਮਾਮਲਿਆਂ ਵਿਚ ਸਨ ਪੰਜਾਬ ਵਿਚ ਲੋੜੀਂਦੇ
ਪ੍ਰਾਪਤ ਸੂਚਨਾ ਮੁਤਾਬਕ ਉਕਤ ਪਕੜੇ ਗਏ ਤਿੰਨੋਂ ਵਿਅਕਤੀ ਪੰਜਾਬ ਵਿਚ ਕਤਲ, ਜਬਰੀ ਵਸੂਲੀ, ਵਿਸਫੋਟਕ ਸਮੱਗਰੀ ਅਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜਿ਼ਸ਼ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ । ਇਥੇ ਹੀ ਬਸ ਨਹੀਂ ਇਨ੍ਹਾਂ ਦੇ ਸਬੰਧ ਪਾਕਿਸਤਾਨ ਦੀ ਨਾਲ ਵੀ ਹਨ । ਦੱਸਣਯੋਗ ਹੈ ਕਿ ਪੰਜਾਬ ਪੁਲਸ ਵਲੋਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਜਾ ਰਿਹਾ ਹੈ ਤਾਂ ਜੋ ਉਪਰੋਕਤ ਵਿਅਕਤੀਆਂ ਵਿਰੁੱਧ ਦਰਜ ਮਾਮਲਿਆਂ ਸਬੰਧੀ ਜਾਂਚ ਅੱਗੇ ਵਧਾਈ ਜਾ ਸਕੇ ।
Read More : ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ, ਬੁੱਧਵਾਰ ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
