ਅੰਮ੍ਰਿਤਸਰ ਪੁਲਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 9 ਨੂੰ ਕੀਤਾ ਕਾਬੂ

Amritsar Police

ਅੰਮ੍ਰਿਤਸਰ, 19 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਹੈਰੋੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੀ ਹੈਰੋਇਨ ਅਤੇ ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ ਤਹਿਤ ਜੋ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਦੇ ਕਬਜ਼ੇ ਵਿਚੋਂ 8 ਗੈਰ-ਕਾਨੂੰਨੀ ਪਿਸਤੌਲਾਂ, 8. 536 ਕਿਲੋਗ੍ਰਾਮ ਹੈਰੋਇਨ (Heroin), 12. 95 ਲੱਖ ਰੁਪਏ ਦੀ ਡਰੱਗ ਮਨੀ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।

ਮੁਲਜਮਾਂ ਵਿਰੁੱਧ ਕੀਤੀਆਂ ਗਈਆਂ ਹਨ ਤਿੰਨ ਐਫ. ਆਈ. ਆਰ. ਦਰਜ

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅੱਗੇ ਹੋਰ ਅਪਰਾਧੀ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਸਪਲਾਈ ਕਰਦੇ ਸਨ । ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ (ਅੰਮ੍ਰਿਤਸਰ) ਵਿਖੇ 3 ਐੱਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ । ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ ।

Read More : ਸੀ. ਆਈ. ਏ. ਸਟਾਫ ਤਰਨਤਾਰਨ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *