ਵਿਜੀਲੈਂਸ ਵਿਭਾਗ ਨੇ ਨਹਿਰੀ ਸਿੰਚਾਈ ਵਿਭਾਗ ਦੇ ਦੋ ਮੁਲਾਜਮਾਂ ਨੂੰ ਕੀਤਾ ਗ੍ਰਿਫ਼ਤਾਰ

Vigilance

ਚੰਡੀਗੜ੍ਹ, 21 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਮੋਗਾ ਵਿਖੇ ਨਹਿਰੀ ਸਿੰਚਾਈ ਵਿਭਾਗ ਵਿਚ ਤਾਇਨਾਤ ਦੋ ਦਰਜਾ ਚਾਰ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਮੋਗਾ ਦੇ ਮਿੰਨੀ ਸਕੱਤਰੇਤ ਕੰਪਲੈਕਸ ਵਿਚ ਨਹਿਰੀ ਵਿਭਾਗ ਦੇ ਦੋ ਦਰਜਾ ਚਾਰ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿ਼ਫਤਾਰ ਕੀਤਾ ਗਿਆ ਹੈ ਦੀ ਪਛਾਣ ਵੀਰ ਸਿੰਘ ਅਤੇ ਜਗਦੇਵ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋਹਾਂ ਵਿਅਕਤੀਆਂ ਵਿਰੁੱਧ ਭ੍ਰਿਸਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਕਿਸ ਕਾਰਨ ਮੰਗੀ ਗਈ ਸੀ ਰਿਸ਼ਵਤ

ਵਿਜੀਲੈਂਸ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਾਸੀ ਸੋਨੀ ਨੇ ਸਿ਼ਕਾਇਤ ਦਿੱਤੀ ਸੀ ਕਿ ਮੋਗਾ ਦੇ ਨਹਿਰੀ ਵਿਭਾਗ ਵਿੱਚ ਤਾਇਨਾਤ ਫੋਰਥ ਕਲਾਸ ਮੁਲਾਜ਼ਮ ਵੀਰ ਸਿੰਘ ਅਤੇ ਜਗਦੇਵ ਸਿੰਘ ਨੇ ਉਸਦੇ ਪੁੱਤਰ ਮੋਹਿਤ ਨੂੰ ਨਹਿਰੀ ਵਿਭਾਗ ਵਿੱਚ ਹੀ ਫੋਰਥ ਕਲਾਸ ਦੀ ਨੌਕਰੀ ਲਗਵਾਉਣ ਦਾ ਭਰੋਸਾ ਦਿੱਤਾ ਸੀ ਤੇ ਦੋਵਾਂ ਨੇ ਨੌਕਰੀ ਲਗਵਾਉਣ ਦੇ ਬਦਲੇ 6 ਲੱਖ ਰੁਪਏ ਦੀ ਮੰਗ ਕੀਤੀ ਅਤੇ ਚੰਡੀਗੜ੍ਹ ਤੱਕ ਆਪਣੀ ਪਹੁੰਚ ਹੋਣ ਦੀ ਗੱਲ ਵੀ ਕਹੀ ।

ਸਾਢੇ ਪੰਜ ਲੱਖ ਲੈ ਕੇ ਵੀ ਨੌਕਰੀ ਨਹੀਂ ਸੀ ਦਵਾਈ ਗਈ

ਸਿਕਾਇਤਕਰਤਾ (Complainant) ਮੁਤਾਬਕ ਉਹ ਦੋਵਾਂ ਮੁਲਾਜ਼ਮਾਂ ਨੂੰ ਕਰੀਬ ਸਾਢੇ ਪੰਜ ਲੱਖ ਰੁਪਏ ਪਹਿਲਾਂ ਹੀ ਦੇ ਚੁੱਕਾ ਸੀ, ਪਰ ਇਸ ਦੇ ਬਾਵਜੂਦ ਉਸਦੇ ਪੁੱਤਰ ਨੂੰ ਨੌਕਰੀ ਨਹੀਂ ਮਿਲੀ ਅਤੇ ਮੁਲਜ਼ਮ ਲਗਾਤਾਰ ਉਸਨੂੰ ਟਾਲਦੇ ਰਹੇ । ਬਾਅਦ ਵਿੱਚ ਦੋਵਾਂ ਨੇ ਉਸ ਤੋਂ 50 ਹਜ਼ਾਰ ਰੁਪਏ ਹੋਰ ਮੰਗੇ । ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਵਿਭਾਗ ਨੂੰ ਲਿਖਤੀ ਸਿ਼ਕਾਇਤ ਦਿੱਤੀ ।

ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਕਾਰਵਾਈ ਦੀ ਯੋਜਨਾ ਬਣਾਈ ਅਤੇ ਦੋਵਾਂ ਮੁਲਾਜ਼ਮਾਂ ਨੂੰ ਮਿੰਨੀ ਸਕੱਤਰੇਤ ਵਿੱਚ ਪੈਸੇ ਲੈਣ ਲਈ ਬੁਲਾਇਆ ਗਿਆ । ਜਿਵੇਂ ਹੀ ਦੋਵਾਂ ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ, ਪਹਿਲਾਂ ਤੋਂ ਤਿਆਰ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਵਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਵਿਜੀਲੈਂਸ ਕਰੇਗੀ ਅੱਜ ਦੋਹਾਂ ਨੂੰ ਅਦਾਲਤ ਵਿਚ ਪੇਸ਼

ਫਿਰੋਜ਼ਪੁਰ ਵਿਜੀਲੈਂਸ ਦੇ ਐਸ. ਐਸ. ਪੀ. ਜਗਤ ਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਵਿਜੀਲੈਂਸ ਮੋਗਾ ਸੋਹਨ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਅਮਨ ਸਿੰਘ ਸਮੇਤ ਵਿਜੀਲੈਂਸ ਟੀਮ ਨੇ ਇਹ ਕਾਰਵਾਈ ਕੀਤੀ । ਵਿਜੀਲੈਂਸ ਵਿਭਾਗ ਵੱਲੋਂ ਦੋਵਾਂ ਮੁਲਜ਼ਮਾਂ ਖਿ਼ਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti-Corruption Law) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ । ਦੋਵਾਂ ਮੁਲਜ਼ਮਾਂ ਨੂੰ 21 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਵਿਚ ਕੀਤਾ 14 ਭ੍ਰਿਸ਼ਟਾਚਾਰੀਆਂ ਨੂੰ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *