ਹਥਿਆਰਬੰਦ ਨੌਜਵਾਨਾਂ ਕੀਤੀ ਨੌਜਵਾਨ ਦੀ ਕੁੱਟ-ਮਾਰ ਕਰਕੇ ਹੱਤਿਆ

Beaten

ਮੋਗਾ, 21 ਅਗਸਤ 2026 : ਪੰਜਾਬ ਦੇ ਜਿਲਾ ਮੋਗਾ (Moga District) ਦੇ ਪਿੰਡ ਮੱਲਕੇ ਵਿਖੇ ਰੰਜਸ਼ ਦੇ ਚਲਦਿਆਂ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ (Village Mallake) ਵਿਖੇ ਜੋ ਰੰਜਸ਼ ਦੇ ਚੱਲਦਿਆਂ ਹਥਿਆਰਬੰਦ ਨੌਜਵਾਨਾਂ ਵੱਲੋਂ ਜਸ਼ਨਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਵਾਸੀ ਪਿੰਡ ਗੁਰੂਸਰ ਮਾੜੀ ‘ਤੇ ਹਮਲਾ ਕਰ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟ-ਮਾਰ (Beating) ਕਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਕਾਰਨ ਦੋਵਾਂ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਵਿਚੋਂ ਜਸ਼ਨਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ।

ਨੌਜਵਾਨ ਦੇ ਭਰਾ ਦੇ ਬਿਆਨਾਂ ‘ਤੇ ਪੁਲਸ ਨੇ ਕਰ ਦਿੱਤਾ ਹੈ ਕੇਸ ਦਰਜ

ਡਾਕਟਰਾਂ ਨੇ ਜਸ਼ਨਪ੍ਰੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ, ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ । ਇਸ ਸਬੰਧੀ ਸਮਾਲਸਰ ਪੁਲਸ ਵੱਲੋਂ ਰਮਨਦੀਪ ਸਿੰਘ ਵਾਸੀ ਗੁਰੂਸਰ ਮਾੜੀ ਦੇ ਬਿਆਨਾਂ ਦੇ ਆਧਾਰ ‘ਤੇ ਕਥਿਤ ਹਮਲਾਵਰਾਂ ਅੰਗਰੇਜ਼ ਸਿੰਘ ਵਾਸੀ ਪਿੰਡ ਮੱਲ ਕੇ ਅਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ (Case registered) ਕੀਤਾ ਗਿਆ ਹੈ । ਮਾਮਲੇ ਦੀ ਜਾਂਚ ਥਾਣਾ ਮੁਖੀ ਇਕਬਾਲ ਸਿੰਘ ਵੱਲੋਂ ਕੀਤੀ ਜਾ ਰਹੀ ।

ਕੀ ਜਾਣਕਾਰੀ ਦਿੱਤੀ ਮ੍ਰਿਤਕ ਨੌਜਵਾਨ ਦੇ ਭਰਾ ਨੇ

ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਜਸ਼ਨਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਹਰਜੀਤ ਸਿੰਘ ਨਾਲ ਮੋਟਰ ਸਾਈਕਲ ‘ਤੇ ਪਿੰਡ ਮੱਲਕੇ ਵਿਖੇ ਹੋ ਰਹੇ ਜਾਗਰਣ ਵਿਚ ਸ਼ਾਮਲ ਹੋਣ ਲਈ ਗਏ ਸਨ । ਜਦੋਂ ਉਹ ਦੇਰ ਰਾਤ ਆਪਣੇ ਘਰ ਵਾਪਸ ਆਉਣ ਲੱਗੇ ਤਾਂ ਕਥਿਤ ਹਮਲਾਵਰਾਂ ਨੇ ਉਸ ਦੇ ਭਰਾ ਜਸ਼ਨਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ । ਰਮਨਦੀਪ ਸਿੰਘ ਅਨੁਸਾਰ ਉਸ ਦੇ ਭਰਾ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ।

ਪੁਲਸ ਵਲੋਂ ਦੋਸ਼ੀਆਂ ਦੀ ਭਾਲ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ : ਜਾਂਚ ਅਧਿਕਾਰੀ

ਜਸ਼ਨਪ੍ਰੀਤ ਸਿੰਘ ਦੀ ਹਾਲਤ ਜਿ਼ਆਦਾ ਨਾਜ਼ੁਕ ਹੋਣ ਕਾਰਨ ਉਸ ਨੂੰ ਏਮਜ਼ ਹਸਪਤਾਲ ਬਠਿੰਡਾ ਭੇਜਿਆ ਗਿਆ, ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ । ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਜਾਂਚ ਜਾਰੀ ਹੈ । ਫਿਲਹਾਲ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ ।

Read More :ਸਕੂਲੀ ਵਿਦਿਆਰਥੀ ਨੇ ਗੋਲੀ ਮਾਰ ਕੀਤੀ ਇਕ ਵਿਦਿਆਰਥੀ ਦੀ ਹੱਤਿਆ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *