ਪੰਜਾਬ ਸਰਕਾਰ ਅਮਨ-ਕਾਨੂੰਨ ਦੇ ਮਾਮਲੇ ‘ਚ ਪੂਰੀ ਤਰ੍ਹਾਂ ਫ਼ਲ -ਸਤਵੀਰ ਸਿੰਘ ਖੱਟੜਾ

satbeer Khatra

ਨਾਭਾ, 20 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਸੀਨੀਅਰ ਆਗੂ ਐਡਵੋਕੇਟ ਸਤਵੀਰ ਸਿੰਘ ਖੱਟੜਾ ਨੇ ਆਖਿਆ ਹੈ ਕਿ ਫ਼ਿਰੋਜ਼ਪੁਰ ਵਿਚ ਆਰ ਐਸ ਐਸ ਦੇ ਨੇਤਾ ਬਲਦੇਵ ਰਾਜ ਅਰੋੜਾ ਦੇ ਨੌਜਵਾਨ ਪੁੱਤਰ ਨਵੀਨ ਅਰੋੜਾ ਦੀ ਗੋਲੀਆਂ ਮਾਰ ਕੇ ਕੀਤੀ ਹਤਿਆ ਨੇ ‘ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਪ੍ਰਬੰਧਾਂ ਦੀ ਪੋਲ ਇਕ ਵਾਰ ਫਿਰ ਖੋਲ੍ਹ ਦਿਤੀ ਹੈ । ਉਨਾਂ ਕਿਹਾ ਕਿ ਪੰਜਾਬ ਸਰਕਾਰ ਅਮਨ-ਕਾਨੂੰਨ ਦੇ ਮਾਮਲੇ ਵਿਚ ਪੂਰੀ ਤਰਾਂ ਫ਼ੇਲ੍ਹ ਹੋਈ ਹੈ ।

ਰਾਜ ਵਿਚ ਗੈਂਗਸਟਰ ਸਮਾਂਤਰ ਸਰਕਾਰ ਚਲਾ ਰਹੇ ਹਨ

ਉਨ੍ਹਾਂ ਅੱਜ ਪ੍ਰੈੱਸ ਬਿਆਨ ਵਿਚ ਕਿਹਾ ਕਿ ਰਾਜ ਵਿਚ ਗੈਂਗਸਟਰ ਸਮਾਂਤਰ ਸਰਕਾਰ ਚਲਾ ਰਹੇ ਹਨ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਅਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫ਼ਲ ਰਹੇ ਹਨ ਤੇ ਉਨ੍ਹਾਂ ਪੰਜਾਬ ਨੂੰ ਲਾਵਾਰਸ ਛੱਡ ਦਿਤਾ ਹੈ । ਲਗਾਤਾਰ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਭਾਜਪਾ ਆਗੂ ਨੇ ਆਰ. ਐਸ. ਐਸ. ਆਗੂ ਦੇ ਪੁੱਤ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ ।

Read More : ਡਾ. ਬਲਬੀਰ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *