ਚੰਡੀਗੜ੍ਹ, 24 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਵਿਚ 584 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।
ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿਚ ਚਲਾਈ ਜਾ ਰਹੀ ਗੈਂਗਸਟਰਾਂ ’ਤੇ ਵਾਰ’ ਮੁਹਿੰਮ (War on Gangsters’ campaign) ਜੋ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ 215ਵੇਂ ਦਿਨ ਦਾਖਲ ਹੋ ਗਈ ਹੈ ਤਹਿਤ ਪੰਜਾਬ ਪੁਲਸ ਵਲੋਂ ਜੋ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ 341 ਵਿਅਕਤੀਆਂ ਨੂੰ ਗ੍ਰਿ਼ਫਤਾਰ (Arrest) ਵੀ ਕੀਤਾ ਗਿਆ ਹੈ ।
ਕਿੰਨੇ ਭਗੌੜਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 215ਵੇਂ ਦਿਨ ਪੁਲਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ । ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਹੋਈ 540ਵੇਂ ਦਿਨ ਵਿਚ ਦਾਖਲ
ਪੰਜਾਬ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ (War on drugs) ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ (Drug traffickers) ਦੀ ਗਿਣਤੀ 76,388 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
Read More : ਨਸ਼ਾ ਵਿਰੋਧੀ ਮੁਹਿੰਮ ਨਸਿ਼ਆਂ ਵਿਰੁੱਧ ਜੰਗ ਦੀ ਪਛਾਣ ਵਜੋਂ ਉਭਰੀ ਹੈ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
