ਨੌਜਵਾਨ ਦੇ ਪੱਟ ‘ਤੇ ਗੋਲੀ ਮਾਰ ਕੇ ਅਣਪਛਾਤੇ ਨੌਜਵਾਨ ਮੋਟਰਸਾਈਕਲ ਲੈ ਕੇ ਫਰਾਰ

Shoot Amritsar

ਅੰਮ੍ਰਿਤਸਰ, 25 ਅਗਸਤ 2026 : ਅੰਮ੍ਰਿਤਸਰ (Amritsar) ਦੇ ਪਿੰਡ ਸੁੱਗਾ ਨੇੜੇ ਦੋ ਅਣਪਛਾਤੇ ਹਮਲਾਵਰਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ (Shoot) ਕੇ ਮੋਟਰਸਾਈਕਲ ਲੈ ਕੇ ਫਰਾਰ ਹੋਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਨੌਜਵਾਨ ਜਿਸ ਮਾਰ ਦਿੱਤੀ ਗਈ ਗੋਲੀ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਰਭਜਨ ਸਿੰਘ ਜੋ ਕਿ ਬੀਤੀ ਦੁਪਹਿਰ ਕਿਸੇ ਭੋਗ ਸਮਾਗਮ ਤੋਂ ਵਾਪਸੀ ਵੇਲੇ ਪਿੰਡ ਸੁੱਗਾ ਕੋਲ ਪਹੁੰਚੇ ਸਨ ਤਾਂ ਪਿੱਛੋ ਦੀ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਰੋਕ ਕੇ ਪਹਿਲਾਂ ਤਾਂ ਚਾਬੀ ਖੋਹ ਲਈ ਗਈ ਤੇ ਫਿਰ ਉਸ ਨਾਲ ਮੋਟਰਸਾਈਕਲ ‘ਤੇ ਸਵਾਰ ਅਰਜੁਨ ਸਿੰਘ ਦੀ ਖੱਬੀ ਲੱਤ ਦੇ ਪਟ ਵਿਚ ਗੋਲੀ ਮਾਰ ਦਿੱਤੀ ਗਈ ਅਤੇ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ ।

ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦੱਸਿਆ

ਉਪਰੋਕਤ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ (Motorcycle theft) ਦੇ ਵਾਪਰੇ ਘਟਨਾਕ੍ਰਮ ਦਾ ਸਿ਼ਕਾਰ ਹੋਏ ਹਰਭਜਨ ਸਿੰਘ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਕਿ ਉਪਰੋਕਤ ਸਮੁੱਚੇ ਘਟਨਾਕ੍ਰਮ ਤੋਂ ਬਾਅਦ ਉਨ੍ਹਾਂ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕੀਤਾ ਅਤੇ ਅਰਜੁਨ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ । ਜਿਸ ‘ਤੇ ਪੁਲਸ ਨੇ ਉਪਰੋਕਤ ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਮੁਲਜਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Read More : ਬਾਰਾਬੰਕੀ ਵਿਚ ਕਿਸਾਨ ਦਾ ਗੋਲੀ ਮਾਰ ਕੇ ਕਰ ਦਿੱਤਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *