ਲਖਨਊ, 21 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਦੇ ਇੰਦਰਾਨਗਰ ਖੇਤਰ `ਚ ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਰਿਕਵਰੀ ਏਜੰਟ ਸ਼ਸ਼ੀ ਪ੍ਰਕਾਸ਼ ਉਪਾਧਿਆਏ (Recovery Agent Shashi Prakash Upadhyay) ਦੀ ਕੁੱਟ-ਕੁੱਟ ਕੇ ਹੱਤਿਆ (Murder) ਕਰ ਦਿੱਤੀ ਗਈ । ਘਟਨਾ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ `ਚ ਕੈਦ ਹੋ ਗਈ । ਦੱਸਣਯੋਗ ਹੈ ਕਿ ਸ਼ਸ਼ੀ ਪ੍ਰਕਾਸ਼ ਸੈਕਟਰ-8, ਰਘੁਰਾਜਪੁਰਮ `ਚ ਕਿਰਾਏ ਦੇ ਮਕਾਨ `ਚ ਰਹਿੰਦੇ ਸੀ । ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦਾ ਮੁਹੱਲੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ, ਜੋ ਕੁੱਟਮਾਰ `ਚ ਬਦਲ ਗਿਆ ।
ਮੁਲਜ਼ਮਾਂ ਨੇ ਕੁੱਟਮਾਰ ਕਰਕੇ ਕਰ ਦਿੱਤਾ ਸੀ ਗੰਭੀਰ ਰੂਪ `ਚ ਜ਼ਖ਼ਮੀ
ਮੁਲਜ਼ਮਾਂ ਨੇ ਉਨ੍ਹਾਂ ਨੂੰ ਕੁੱਟਮਾਰ (Beating) ਕਰ ਕੇ ਗੰਭੀਰ ਰੂਪ `ਚ ਜ਼ਖ਼ਮੀ ਕਰ ਦਿੱਤਾ । ਪੁਲਸ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ । ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰ ਕੇ ਕੁਝ ਸ਼ੱਕੀਆਂ ਦੀ ਪਛਾਣ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਈ ਥਾਵਾਂ `ਤੇ – ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।
Read More : ਗੋਲੀਨੁਮਾ ਚੀਜ ਖਾਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
