ਚੰਡੀਗੜ੍ਹ, 14 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਾਲੀ ਕ੍ਰਿਕਟ ਸਟੇਡੀਅਮ ਆਖਿਆ ਹੈ ਕਿ ਉਨ੍ਹਾਂ ਵਲੋਂ ਪੰਜਾਬ ਨੂੰ ਦੇਸ਼ ਦੀ ਸਪੋਰਟਸ ਹੱਬ ਦੇ ਤੌਰ ‘ਤੇ ਹੀ ਬਣਾਇਆ ਜਾਵੇਗਾ ।
ਨੌਜਵਾਨ ਕ੍ਰਿਕਟਰਾਂ ਨੂੰ ਕੀਤਾ ਗਿਆ ਹੈ ਪ੍ਰਤਿਭਾ ਦਿਖਾਉਣ ਲਈ ਪਲੇਟਫਾਰਮ ਪ੍ਰਦਾਨ
ਪੰਜਾਬ ਦੇ ਜਿਲਾ ਮੋਹਾਲੀ ਦੇ ਆਈ. ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ ਵਿਖੇ ਆਯੋਜਿਤ `ਸ਼ੇਰ-ਏ-ਪੰਜਾਬ ਟੀ-20 ਲੀਗ` ਦੇ ਫਾਈਨਲ ਮੈਚ ਤੇ ਸਮਾਪਤੀ ਸਮਾਰੋਹ ‘ਚ ਸ਼ਾਮਲ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ 30 ਅਗਸਤ ਨੂੰ ਸ਼ੁਰੂ ਹੋਏ ਇਸ ਟੂਰਨਾਮੈਂਟ ਨੇ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਲਈ ਇਕ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ ਹੈ ।
ਪੰਜਾਬ ਟੀ-20 ਕ੍ਰਿਕਟ ਲੀਗ ਦੇ ਸਮਾਪਤੀ ਸਮਾਰੋਹ `ਚ ਕੀਤਾ ਐਲਾਨ
ਟੂਰਨਾਮੈਂਟ ‘ਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਤੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੁਧਿਆਣਾ ਲਾਇਨਜ਼ ਤੇ ਅੰਮ੍ਰਿਤਸਰ ਸੂਰਮਾਜ਼ ਸਮੇਤ ਸਾਰੀਆਂ ਟੀਮਾਂ ਨੇ ਸ਼ਾਨਦਾਰ ਖੇਡ ਭਾਵਨਾ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਦਰਸ਼ਨ ਕੀਤਾ । ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਤੇ ਖੇਡਾਂ `ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੇ ਹਨ ।
ਪੰਜਾਬ ਸਰਕਾਰ ਦੀ ਕੋਸਿ਼ਸ਼ ਨੌਜਵਾਨਾਂ ਨੂੰ ਸੱਭਿਆਚਾਰ ਤੇ ਖੇਡਾਂ ਨਾਲ ਜੋੜਨਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਦੀ ਕੋਸਿ਼ਸ਼ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਹੈ । ਪੰਜਾਬ ਦੇ ਨੌਜਵਾਨਾਂ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਨੂੰ ਢੁਕਵਾਂ ਪਲੇਟਫਾਰਮ ਅਤੇ ਸਹੂਲਤਾਂ ਪ੍ਰਦਾਨ ਕਰ ਕੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਸਕਦਾ ਹੈ ।
Read More : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਕੀਤਾ ਡਿਜੀਟਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਪੰਜਾਬ ਨੂੰ ਬਣਾਇਆ ਜਾਵੇਗਾ ਦੇਸ਼ ਦੀ ਸਪੋਰਟਸ ਹੱਬ : ਭਗਵੰਤ ਮਾਨ”