ਪੰਚਕੂਲਾ, 14 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਪੰਚਕੂਲਾ ਨੇੜਲੇ ਪਿੰਡ ਟਾਬਰ ਨੇੜੇ ਇਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਦੇ ਕਾਰਨ ਤਿੰਨ ਦੀ ਮੌਤ (Death) ਤੇ ਦੋ ਜਖਮੀ ਹੋ ਗਏ ਹਨ ।
ਕਿਵੇਂ ਵਾਪਰਿਆ ਸੜਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਟਰੱਕ ਜਦੋਂ ਹਾਈਵੇ ਤੋਂ ਪਿੰਡ ਟਾਬਰ ਵੱਲ ਮੁੜਿਆ ਤਾਂ ਪਿੱਛੇ ਤੋਂ ਤੇਜ ਰਫ਼ਤਾਰ ਆ ਰਹੀ ਕਾਰ ਉਸ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿਚ ਪੰਜ ਵਿਚੋਂ ਤਿੰਨ ਦੀ ਮੌਤ ਹੋ ਗਈ ਤੇ ਦੋ ਵਿਅਕਤੀ ਗੰਭੀਰ ਜਖਮੀ (Seriously injured) ਹੋ ਗਏ ਹਨ । ਜਖਮੀ ਵਿਅਕਤੀਆਂ ਨੂੰ ਪੁਲਸ ਵਲੋ ਤੁਰੰਤ ਕਾਰਵਾਈ ਕਰਦਿਆਂ ਹਸਪਤਾਲ ਪਹੁੰਚਾਇਆ ਗਿਆ,ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ ।
ਪੁਲਸ ਨੇ ਲਾਸ਼ਾਂ ਕਬਜੇ ਵਿਚ ਲੈ ਭੇਜੀਆਂ ਪੋਸਟਮਾਰਟਮ ਲਈ
ਉਕਤ ਵਾਪਰੇ ਭਿਆਨਕ ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰੇ ਤਿੰਨੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ । ਜਿਵੇਂ ਹੀ ਕਾਰ ਦੀ ਟੱਕਰ ਨਾਲ ਟੱਕਰ ਹੋਈ ਦੀ ਆਵਾਜ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਸ ਨੂੰ ਦੱਸਿਆ ਗਿਆ । ਪੁਲਸ ਨੇ ਹਾਦਸੇ ਵਿੱਚ ਸ਼ਾਮਲ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਕੀ ਦੱਸਿਆ ਥਾਣਾ ਮੁਖੀ ਨੇ
ਰਾਏਪੁਰ ਰਾਣੀ ਥਾਣੇ ਦੇ ਐਸ. ਐਚ. ਓ. ਪ੍ਰੀਤਮ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਟਰੱਕ ਡਰਾਈਵਰ ਖਿਲਾਫ਼ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
Read More : ਸਕੂਲ ਵੈਨ ਦੇ ਬਸ ਨਾਲ ਟਕਰਾਉਣ ਕਾਰਨ ਵਾਪਰਿਆ ਸੜਕ ਹਾਦਸਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
