ਨਵੀਂ ਦਿੱਲੀ, 4 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਸੰਸਦ ਭਵਨ (Parliament House) ਦੇ ਬਾਹਰ ਅੱਜ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਕਾਰ ਇਕਦਮ ਹੀ ਤਿੱਖੀ ਬਹਿਸ ਸ਼ੁਰੂ ਹੋ ਗਈ ।
ਕੀ ਆਖਿਆ ਰਾਹੁਲ ਗਾਂਧੀ ਤੇ ਬਿੱਟੂ ਨੇ ਇਕ ਦੂਸਰੇ ਨੂੰ
ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਹੱਥਾਂ ਵਿਚ ਤਖ਼ਤੀਆਂ ਲੈ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਿਚ ਦਿਖਾਈ ਦਿੱਤੇ ਰਾਹੁਲ ਗਾਂਧੀ (Rahul Gandhi) ਨੇ ਜਦੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਦੇਖ ਕੇ ਆਪਣਾ ਹੱਥ ਮਿਲਾਉਣ ਲਈ ਅੱਗੇ ਵਧਾਇਆ ਤਾਂ ਰਵਨੀਤ ਬਿੱਟੂ ਨੇ ਆਪਣਾ ਹੱਥ ਮਿਲਣ ਲਈ ਨਹੀਂ ਵਧਾਇਆ ।
ਇਸ ਮੌਕੇ ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਗੱਦਾਰ (Traitor) ਦੱਸਿਆ ਅਤੇ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ ਤੁਸੀਂ ਜ਼ਰੂਰ ਵਾਪਸ ਆਓ । ਇਸ ਮੋਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ ਦੇਸ਼ ਦਾ ਦੁਸ਼ਮਣ (Enemy of the country) ਦੱਸਿਆ ।
Read More : ਚੋਣ ਕਮਿਸ਼ਨ ਰਾਹੀਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
