ਨੌਜਵਾਨ ਦਾ ਲੁਧਿਆਣਾ ਵਿਖੇ ਕਰ ਦਿੱਤਾ ਗਿਆ ਗੋਲੀਆਂ ਮਾਰ ਕੇ ਕਤਲ

Ludhiaana Shoot

ਲੁਧਿਆਣਾ, 22 ਅਕਤੂਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜੋ ਲੁਧਿਆਣਾ ਵਿਖੇ ਜਨਮ ਦਿਨ ਦੀ ਪਾਰਟੀ ਤੇ ਗਏ ਇਕ ਨੌਜਵਾਨ ਦਾ ਅਣਪਛਾਤੇੇ ਵਿਅਕਤੀਆਂ ਵਲੋਂ ਇਕ ਲੜਾਈ-ਝਗੜੇ ਦੌਰਾਨ ਗੋਲੀਆਂ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਰਾਹੁਲ ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਨੌਜਵਾਨ ਰਾਹੁਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦੇ ਇਕ ਗੋਲੀ ਛਾਤੀ ਵਿਚ ਅਤੇ ਦੂਸਰੀ ਗੋਲੀ ਪਿੱਠ ਵਿਚ ਲੱਗੀ ਦੱਸੀ ਜਾ ਰਹੀ ਹੈ ।

ਦੋਸਤਾਂ ਨੇ ਪਹੁੰਚਾਇਆ ਰਾਹੁਲ ਨੂੰ ਹਸਪਤਾਲ

ਪ੍ਰਾਪਤ ਸੂਚਨਾ ਮੁਤਾਬਕ ਉਕਤ ਗੋਲੀਬਾਰੀ ਘਟਨਾਕ੍ਰਮ ਜੋ ਕਿ ਬੀਤੀ ਰਾਤ ਲੁਧਿਆਣਾ ਵਿਖੇ ਫੁੱਲਾਂਵਾਲ ਚੌਂਕ ਤੋਂ ਜੇ-ਬਲਾਕ ਮਾਲ ਵੱਲ ਜਾਣ ਵਾਲੀ ਸੜਕ ‘ਤੇ ਵਾਪਰਿਆ ਦੇ ਚਲਦਿਆਂ ਬੇਸ਼ਕ ਰਾਹੁਲ ਦੀ ਮੌਤ ਮੌਕੇ ਤੇ ਹੀ ਹੋ ਗਈ ਸੀ ਪਰ ਉਸਦੇੇ ਨਾਲ ਮੌਜੂਦ ਉਸਦੇ ਦੋਸਤਾਂ ਵਲੋਂ ਉਸਨੂੰ ਡੀ. ਐਮ. ਸੀ. ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਪਤਾ ਲੱਗਦਿਆਂ ਹੀ ਸਬੰਧਤ ਖੇਤਰ ਦੀ ਪੁਲਸ ਥਾਣੇ ਦੀ ਟੀਮ ਵਲੋਂ ਮੌਕੇ ‘ਤੇ ਪਹੁੰਚ ਕੀਤੀ ਗਈ ਅਤੇ ਫਿਰ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਦਿਆਂ ਜਾਂਚ ਸ਼ੁਰੂ ਕਰਦਿਆਂ ਜਿਨ੍ਹ੍ਹਾਂ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ ਹੈ ਦੀ ਪਛਾਣ ਕਰਦਿਆਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ ।

Read More : ਫਰੀਦਾਬਾਦ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਰ ਦਿੱਤਾ ਪਤੀ ਦਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *