ਤਰਨਤਾਰਨ ਵਿਖੇ ਇਕ ਨੌਜਵਾਨ ਹੈਰੋਇਨ ਤੇ ਪਿਸਟਲਾਂ ਸਮੇਤ ਗ੍ਰਿਫ਼ਤਾਰ

Heroin

ਤਰਨਤਾਰਨ, 31 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਇਕ ਨੌਜਵਾਨ ਨੂੰ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੈਰੋਇਨ (Heroin) ਤੇ ਪਿਸਟਲਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਸਰਹੱਦ ਇਲਾਕੇ ਵਿਚ ਜੋ ਪੁਲਸ ਵਲੋਂ ਇਕ ਨੌਜਵਾਨ ਨੂੰ ਪ੍ਰਾਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਨੂੰ ਅਮਲੀ ਰੂਪ ਪਾਉਂਦਿਆਂ ਹੈਰੋਇਨ ਤੇ ਪਿਸਟਲਾਂ (Pistols) ਸਮੇਤ ਗ੍ਰਿਫ਼ਤਾਰ ਕੀਤਾ ਹੈ ਕੋਲੋਂ ਇਕ ਕਿਲੋ ਹੈਰੋਇਨ ਤੇ 30 ਬੋਰ ਦੀਆਂ ਚਾਰ ਪਿਸਟਲਾਂ ਬਰਾਮਦ ਕੀਤੀਆਂ ਗਈਆਂ ਹਨ । ਉਕਤ ਨੌਜਵਾਨ ਦੀ ਪਛਾਣ ਰਛਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਦੇ ਤੌਰ ‘ਤੇ ਹੋਈ ਹੈ ।

ਕੀ ਜਾਣਕਾਰੀ ਦਿੱਤੀ ਐਸ. ਐਸ. ਪੀ. ਨੇ

ਜਿਲਾ ਤਰਨਤਾਰਨ ਦੇ ਐੱਸ. ਐੱਸ. ਪੀ. (S. S. P.) ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਹੱਥ ਸੂਚਨਾ ਲੱਗੀ ਸੀ ਕਿ ਰਛਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਜੋ ਥਾਣਾ ਸਰਹਾਲੀ ਦੇ ਇਲਾਕੇ ’ਚ ਪੈਂਦਾ ਹੈ, ਨਸ਼ਾ ਵੇਚਣ ਦੇ ਨਾਲ ਨਾਲ ਹਥਿਆਰਾਂ ਦੀ ਸਪਲਾਈ ਵੀ ਕਰਦਾ ਹੈ, ਜਿਸਦੇ ਚੱਲਦਿਆਂ ਏ. ਐੱਸ. ਆਈ. ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਅਲਗੋਂ ਕੋਠੀ ਦੀ ਦਾਣਾ ਮੰਡੀ ’ਚੋਂ ਰਛਪਾਲ ਸਿੰਘ ਨੂੰ ਕਾਬੂ ਕਰ ਲਿਆ ।

ਮੁਲਜਮ ਵਿਰੁੱਧ ਐਨ. ਡੀ. ਪੀ. ਐਸ. ਤੇ ਅਸਲ ਐਕਟ ਤਹਿਤ ਕੇਸ ਦਰਜ

ਐੱਸ. ਐੱਸ. ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੂੰ ਪੁਲਸ ਰਿਮਾਂਡ ’ਤੇ ਲਿਆ ਜਾ ਰਿਹਾ ਹੈ ਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ । ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨਸ਼ੇ ਤੇ ਹਥਿਆਰ ਵੇਚਣ ਦਾ ਧੰਦਾ ਕਰਦਾ ਹੈ । ਜਿਸਦੇ ਖਿਲਾਫ ਐੱਨ. ਡੀ. ਪੀ. ਐੱਸ. (N. D. P. S.) ਤੇ ਅਸਲਾ ਐਕਟ (Arms Act) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Read More : ਏ. ਐਨ. ਟੀ. ਐਫ. ਨੇ ਨੌਜਵਾਨ ਨੂੰ ਕੀਤਾ ਹੈਰੋਇਨ ਸਮੇਤ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *