ਮੋਹਾਲੀ, 24 ਸਤੰਬਰ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਈ. ਡੀ. ਵਲੋਂ ਗਮਾਡਾ ਦਫ਼ਤਰ ਵਿਖੇ ਕੀਤੀ ਜਾ ਰਹੀ ਚੈਕਿੰਗ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਆਗੂਆਂ ਨੇ ਪ੍ਰਦਰਸ਼ਨ (Protest) ਕੀਤਾ ।
ਕੀ ਆਖਿਆ ਪ੍ਰਦਰਸ਼ਨਕਾਰੀਆਂ ਨੇ
ਮਿਲੀ ਜਾਣਕਾਰੀ ਅਨੁਸਾਰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (Greater Mohali Area Development Authority) (ਗਮਾਡਾ) ਵਿਖੇ ਜੋ ਪਿਛਲੇ ਤਿੰਨ ਦਿਨਾਂ ਤੋਂ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਕਰਕੇ ਆਪਣੀ ਜਾਂਚ ਜਾਰੀ ਰੱਖੀ ਹੋਈ ਹੈ ਦਾ ਵਿਰੋਧ ਕਰਦਿਆਂ ਅੱਜ ਗਮਾਡਾ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਮੌਕੇ ਆਗੂਆਂ ਨੇ ਆਖਿਆ ਕਿ ਈ. ਡੀ. ਦੀ ਇਹ ਕਾਰਵਾਈ ਸਿਆਸਤ ਨਾਲ ਪ੍ਰੇਰਿਤ ਹੈ ।
ਕੀ ਆਖਿਆ ਵਿੱਤ ਮੰਤਰੀ ਚੀਮਾ ਨੇ
ਈ. ਡੀ. ਦੀ ਕਾਰਵਾਈ ਸਬੰਧੀ ਬੋਲਦਿਆਂ ਵਿੱਤ ਮੰਤਰੀ ਪੰਜਾਬ (Finance Minister of Punjab) ਹਰਪਾਲ ਚੀਮਾ ਨੇ ਕਿਹਾ ਕਿ ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਭਰ ਵਿਚ ਈ. ਡੀ. ਦੀਆਂ ਛਾਪੇਮਾਰੀਆਂ ਤੇਜ਼ ਹੋ ਗਈਆਂ ਹਨ । ਉਨ੍ਹਾਂ ਕਿਹਾ ਕਿ `ਆਪ` ਆਗੂਆਂ, ਵਰਕਰਾਂ ਅਤੇ ਅਧਿਕਾਰੀਆਂ ਦੇ ਘਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿ ਸਿਰਫ਼ ਛਾਪੇਮਾਰੀਆਂ ਨਹੀਂ ਹਨ ਬਲਕਿ ਇਨ੍ਹਾਂ ਨਾਲ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ । ਚੀਮਾ ਨੇ ਕਿਹਾ ਕਿ ਪੰਜਾਬ ਕਦੇ ਵੀ ਡਰਾਵੇ-ਧਮਕਾਵੇ ਅੱਗੇ ਨਹੀਂ ਝੁਕਿਆ ਅਤੇ ਨਾ ਹੀ ਕਦੇ ਝੁਕੇਗਾ । ਉਨ੍ਹਾਂ ਕਿਹਾ ਕਿ ਜਦੋਂ ਵੀ ਮੋਦੀ ਨੂੰ ਖਤਰਾ ਮਹਿਸੂਸ ਹੁੰਦਾ ਹੈ, ਉਹ ਈ. ਡੀ. ਨੂੰ ਅੱਗੇ ਕਰ ਦਿੰਦੇ ਹਨ ।
ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਕੀ ਆਖਿਆ
ਇਸ ਤਰ੍ਹਾਂ ਈ. ਡੀ. (E.D.) ਦੀ ਛਾਪੇਮਾਰੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਝੂਠੇ ਕੇਸਾਂ ਅਤੇ ਜਾਅਲੀ ਈ. ਡੀ. ਛਾਪਿਆਂ ਰਾਹੀਂ ਪੰਜਾਬੀਆਂ ਨੂੰ ਡਰਾਉਣ ਦੀ ਕੋਸਿ਼ਸ਼ ਕਰਨਾ ਭਾਜਪਾ ਲਈ ਉਲਟਾ ਅਸਰ ਪਾਵੇਗਾ ਕਿਉਂਕਿ ਪੰਜਾਬੀ ਧੱਕਾ ਨਹੀਂ ਸਹਿੰਦੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਡਰੇ ਹੋਏ ਹਨ ਅਤੇ ਉਨ੍ਹਾਂ ਅਹਿਸਾਸ ਹੋ ਗਿਆ ਹੈ ਕਿ ਦੇਸ਼ ਦੇ ਲੋਕ ਉਨ੍ਹਾਂ ਨੂੰ ਨਫ਼ਰਤ ਕਰਨ ਲੱਗ ਪਏ ਹਨ ।
ਕੀ ਨਿਸ਼ਾਨਾ ਸਾਧਿਆ ਵਿਧਾਇਕ ਧਾਲੀਵਾਲ ਨੇ
ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਜਿੰਨਾ ਮਰਜ਼ੀ ਧੱਕਾ ਕਰ ਲਏ ਪਰ ਪੰਜਾਬ ਦੀ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਨਹੀਂ ਲਗਾਏਗੀ । ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਗਾ ਰਹੀ । ਇਸ ਦੀ ਸਾਰੀ ਰਿਪੋਰਟ ਜਦੋਂ ਦਿੱਲੀ ਪਹੁੰਚੀ ਉਸ ਤੋਂ ਬਾਅਦ ਹੀ ਭਾਜਪਾ ਨੇ ਈ. ਡੀ. ਰਾਹੀਂ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
Read More : ਹਰਿਆਣਾ ਐਸ. ਜੀ. ਪੀ. ਸੀ. ਨੇ ਕੀਤਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
