ਅੰਮ੍ਰਿਤਸਰ, 14 ਅਕਤੂਬਰ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ‘ਆਪ’ ਦੇ ਵਿਧਾਇਕ ਤੇ ਆਗੂਆਂ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ ।
ਕੀ ਕਾਰਨ ਕਰਕੇ ਪੇਸ਼ ਹੋਣ ਲਈ ਗਿਆ ਹੈ ਆਖਿਆ
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ (Jathedar Giani Kuldeep Singh Garhgaj) ਵਲੋਂ ਜੋ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂੂਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਖਿਆ ਗਿਆ ਹੈ ਸਬੰਧੀ ਮੁੱਖ ਕਾਰਨ ਲੁਧਿਆਣਾ ਜਿ਼ਲ੍ਹੇ ਦੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਾਲਾ ਮਾਮਲਾ ਹੈ ।
ਕਿੰਨੇ ਵਿਧਾਇਕਾਂ ਤੇ ਆਗੂਆਂ ਨੂੰ ਹੋਣਾ ਪਵੇਗਾ ਪੇੇਸ਼
ਪ੍ਰਾਪਤ ਸੂਚਨਾ ਮੁਤਾਬਕ ਆਮ ਆਦਮੀ ਪਾਰਟੀ (Aam Aadmi Party) ਦੇ ਜਿਨ੍ਹਾਂ ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਖਿਆ ਗਿਆ ਹੈ ਉਨ੍ਹਾਂ ਦੀ ਗਿਣਤੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਵਿਧਾਇਕਾਂ ਦੀ ਗਿਣਤੀ 12 ਅਤੇ ਆਗੂਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ ।
ਕਦੋਂ ਹੋਣਾ ਪਵੇਗਾ ਪੇਸ਼
ਉਪਰੋਕਤ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ‘ਆਪ’ ਦੇ ਵਿਧਾਇਕਾਂ ਤੇ ਆਗੂਆਂ (MLAs and leaders) ਵਲੋਂ ਪੇਸ਼ ਹੋਇਆ ਜਾਣਾ ਹੈ ਨੂੰ ਹੁਣ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪੇਸ਼ ਹੋਣਾ ਪਵੇਗਾ। ਦੱਸਣਯੋਗ ਹੈ ਕਿ ਪਹਿਲਾਂ ਇਹ ਪੇਸ਼ ਹੋਣਾ 15 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ ਪ੍ਰੰਤੂ ਮਾਨਸਾ ਵਿਚ ਨਸਿ਼ਆਂ ਵਿਰੁੱਧ ਬੋਲਣ ਵਾਲੇ ਵਿਅਕਤੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਚਲਦਿਆਂ ਜੋ 15 ਅਕਤੂਬਰ ਦੀ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ ਦੇ ਚਲਦਿਆਂ ਹੁੁਣ 16 ਅਕਤੂਬਰ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ ।
ਕਿੰਨੇ ਵਜੇ ਪੇਸ਼ ਹੋਣਾ ਪਵੇਗਾ ਵਿਧਾਇਕਾਂ ਤੇ ਆਗੂਆਂ ਨੂੰ
ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਵਲੋਂ ਆਮ ਆਦਮੀ ਪਾਰਟੀ ਦੇ 12 ਵਿਧਾਇਕਾਂ ਤੇ 3 ਆਗੂਆਂ ਨੂੰ ਜੋ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਵਿਖੇ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ ਸਬੰਧੀ 11 ਵਜੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਇਸ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
