ਐਸ. ਏ. ਐਸ. ਨਗਰ, 31 ਮਾਰਚ 2026 : ਪੰਜਾਬ ਦੇ ਸਾਹਿਬਜਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਦੇ ਵਧੀਕ ਜਿਲਾ ਮੈਜਿਸਟ੍ਰੇਟ ਵਲੋਂ ਇਕ ਇਮੀਗ੍ਰੇ਼ਸ਼ਨ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ।
ਕਿਹੜੀ ਫਰਮ ਹੈ ਇਹ
ਮਿਲੀ ਜਾਣਕਾਰੀ ਅਨੁਸਾਰ ਐਸ. ਏ. ਐਸ. ਨਗਰ ਦੇ ਜਿਸ ਵਧੀਕ ਜਿਲਾ ਮੈਜਿਸਟ੍ਰੇਟ (Additional District Magistrate) ਗੀਤਿਕਾ ਸਿੰਘ ਵਲੋਂ ਇਕ ਇਮੀਗ੍ਰੇਸ਼ਨ ਫਰਮ ਦਾ ਲਾਇਸੈਂਸ ਰੱਦ (License cancellation) ਕਰ ਦਿੱਤਾ ਗਿਆ ਹੈ ਦਾ ਨਾਮ ਮੈਸਰਜ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਹੈ । ਇਹ ਕਾਰਵਾਈ ਵਧੀਕ ਜਿਲਾ ਮੈਜਿਸਟ੍ਰੇਟ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੀਤੀ ਗਈ ਹੈ ।
ਕੀ ਕਾਰਨ ਰਿਹਾ ਫਰਮ ਦਾ ਲਾਇਸੈਂਸ ਰੱਦ ਕਰਨ ਦਾ
ਵਧੀਕ ਡਿਪਟੀ ਕਮਿਸ਼ਨਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਕਤ ਫਰਮ ਦੇ ਲਾਇਸੈਂਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਛਿਮਾਹੀ ਰਿਪੋਰਟ ਦੀ ਸੂਚਨਾ ਬਾਰੇ ਸੂਚਿਤ ਨਾ ਕਰਨ ਕਰਕੇ, ਦਫਤਰ ਬੰਦ ਕਰਨ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਨਾ ਪਾਲਣ ਕਰਕੇ , ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਸਮੇਂ ਸਿਰ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ ।
Read More : ਮੋਹਾਲੀ ਵਿਖੇ ਏ. ਡੀ. ਸੀ. ਨੇ ਕੀਤਾ ਇਕ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
