ਨਵੀਂ ਦਿੱਲੀ, 10 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵੋਟ ਚੋਰੀ (Vote theft) ਦੇ ਮਾਮਲੇ ਵਿਚ ਅੱਜ ਭਾਰਤ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਗਈ ।
ਕੀ ਆਖਿਆ ਗਿਆ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ
ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨਾਲ ਮੁਲਾਕਾਤ ਕਰਨ ਪਹੁੰਚੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਮਮਤਾ ਬੈਨਰਜੀ ਅਤੇ ਉਮਰ ਅਬਦੁੱਲਾ ਵਰਗੇ ਵਿਰੋਧੀ ਭਾਰਤੀ ਗਠਜੋੜ ਦੇ ਸੀਨੀਅਰ ਨੇਤਾਵਾਂ ਨੇ ਰਾਤ 8 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸੀ. ਈ. ਸੀ. ਗਿਆਨੇਸ਼ ਕੁਮਾਰ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੋਟ ਚੋਰੀ ਅਤੇ ਚੋਣ ਚੋਰੀ ਦਾ ਦੋਸ਼ ਲਗਾਇਆ ਅਤੇ ਸੀ. ਈ. ਸੀ. ਗਿਆਨੇਸ਼ ਕੁਮਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ।
ਚੌਥੇ ਦਿਨ ਵੀ ਜਾਰੀ ਰਿਹਾ ਪ੍ਰਦਰਸ਼ਨ
ਪ੍ਰਾਪਤ ਸੂਚਨਾ ਮੁਤਾਬਕ ਭਾਰਤ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ (Chief Election Commissioner Gyanesh Kumar) ਜੋ ਕਿ ਐਸ. ਆਈ. ਆਰ. ਨੂੰ ਲੈ ਕੇ ਵਿਵਾਦ ਦਾ ਕੇਂਦਰ ਬਣ ਗਏ ਹਨ ਦੇ ਖਿਲਾਫ ਜੱਥੇਬੰਦ ਹੋ ਕੇ ਸੜਕਾਂ `ਤੇ ਉਤਰ ਆਏ ਵਿਰੋਧੀ ਪਾਰਟੀਆਂ ਨੇ ਲਗਾਤਾਰ ਚੌਥੇ ਦਿਨ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਦੀ ਕੋਸਿ਼ਸ਼ ਕੀਤੀ ਅਤੇ ਵੋਟ ਚੋਰੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ । ਇਸ ਮੌਕੇ ਰਾਹੁਲ ਗਾਂਧੀ ਨੇ ਆਖਿਆ ਹੈ ਕਿ ਉਹ ਵੋਟ ਚੋਰੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਰੁਖ ਕਰਨਗੇੇ ।
ਕੀ ਮੰਗ ਕੀਤੀ ਗਈ ਪ੍ਰਦਰਸ਼ਨਕਾਰੀਆਂ ਵਲੋਂ
ਪ੍ਰਦਰਸ਼ਨ ਕਰ ਰਹੇ ਆਗੂਆਂ ਵਲੋਂ ਮੰਗ ਕੀਤੀ ਕਿ ਚੋਣਾਂ ਈ. ਵੀ. ਐਮ. ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ । ਰਾਸ਼ਟਰਪਤੀ ਨਾਲ ਵਿਰੋਧੀ ਆਗੂਆਂ ਦੀ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਰਾਸ਼ਟਰਪਤੀ ਨੇ ਵੋਟ ਚੋਰੀ ਦੇ ਉਨ੍ਹਾਂ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਸਬੂਤ ਦੇਣ ਲਈ ਕਿਹਾ ਹੈ ਅਤੇ ਵਿਰੋਧੀ ਧਿਰ ਰਾਸ਼ਟਰਪਤੀ ਨੂੰ ਸਬੂਤ ਦੇਣ ਲਈ ਤਿਆਰ ਹੈ ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਪੇਸ਼ ਹੋ ਰੂਪ ਕੌਰ ਨੇ ਸੌਂਪਿਆ ਬੇਨਤੀ ਪੱਤਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਰਾਸ਼ਟਰਪਤੀ ਨੂੰ ਮਿਲ ਕੇ ਗਿਆਨੇਸ਼ ਤੇ ਮੋਦੀ ‘ਤੇ ਲਗਾਇਆ ਵੋਟ ਚੋਰੀ ਦਾ ਦੋਸ਼”