ਅੰਮ੍ਰਿਤਸਰ, 10 ਨਵੰਬਰ 2026 : ਅਕਾਲੀ ਦਲ ਵਾਰਿਸ ਪੰਜਾਬ ਦੇ (Akali Waris Punjab De) ਜੱਥੇਬੰਦੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister of Punjab Bhagwant Mann) ਨੂੰ ਇਕ ਪੱਤਰ ਲਿਖਿਆ (Wrote a letter) ਗਿਆ ਹੈ ।
ਕੀ ਕਾਰਨ ਰਿਹਾ ਪੱਤਰ ਲਿਖਣ ਦਾ
ਮਿਲੀ ਜਾਣਕਾਰੀ ਅਨੁਸਾਰ ਅਕਾਲ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਲੋਂ ਜੋ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼਼ਾਹ (Central Home Minister Amit Shah) ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖੇ ਗਏ ਹਨ ਵਿਚ ਮੰਗ ਕੀਤੀ ਗਈ ਹੈ ਕਿ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਮਨੁੱਖੀ ਆਧਾਰ ‘ਤੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ।
ਕੀ ਕੀ ਲਿਖਿਆ ਗਿਆ ਹੈ ਪੱਤਰ ਵਿਚ
ਪ੍ਰਾਪਤ ਸੂਚਨਾ ਮੁਤਾਬਕ ਅਕਾਲ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਲੋਂ ਜੋ ਪੱਤਰ ਉਪਰੋਕਤ ਸ਼ਖਸੀਅਤਾਂ ਨੂੰ ਲਿਖਿਆ ਗਿਆ ਹੈ ਵਿਚ ਅਦਾਲਤ ਸਾਹਮਣੇ ਮਨੁੱਖੀ ਹਾਲਾਤ ਰੱਖ ਕੇ ਅੰਤਰਿਮ ਜ਼ਮਾਨਤ ਜਾਂ ਹੋਰ ਢੁੱਕਵੀਂ ਕਾਨੂੰਨੀ ਰਾਹਤ ਲਈ ਸਰਕਾਰ ਵੱਲੋਂ ਪਹਿਲ ਦੇ ਆਧਾਰ `ਤੇ ਸਹਿਯੋਗ ਦਿੱਤਾ ਜਾਵੇ, ਪੰਜਾਬ ਦੇ ਗ੍ਰਹਿ ਵਿਭਾਗ, ਅੰਮ੍ਰਿਤਸਰ ਜਿ਼ਲ੍ਹਾ ਪ੍ਰਸ਼ਾਸਨ, ਪੰਜਾਬ ਪੁਲਸ, ਅਸਾਮ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵਿਚਕਾਰ ਤੁਰੰਤ ਤਾਲਮੇਲ ਕਾਇਮ ਕੀਤਾ ਜਾਵੇ, ਅਦਾਲਤ ਦੀ ਮਨਜ਼ੂਰੀ ਅਧੀਨ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਲਈ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਿਨਾਂ ਕਿਸੇ ਪ੍ਰਸ਼ਾਸਨਿਕ ਦੇਰੀ ਦੇ ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰ ਸਕਣ ।
ਹੋਰ ਕੀ ਕੀ ਆਖਿਆ ਗਿਆ ਹੈ ਪੱਤਰ ਵਿਚ
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕੋਈ ਵਿਸ਼ੇਸ਼ ਰਿਆਇਤ ਦੀ ਮੰਗ ਨਹੀਂ, ਬਲਕਿ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਇੱਕ ਪੋਤੇ ਨੂੰ ਦਾਦੀ ਦੇ ਅੰਤਿਮ ਵਿਦਾਇਗੀ ਮੌਕੇ ਸ਼ਾਮਲ ਹੋਣ ਦਾ ਮੌਕਾ ਦੇਣ ਦੀ ਮਨੁੱਖਤਾਵਾਦੀ ਅਪੀਲ ਹੈ, ਜਿਸ ਨੂੰ ਸਿਆਸੀ ਮਤਭੇਦਾਂ ਤੋਂ ਪਰ੍ਹੇ ਰੱਖ ਕੇ ਵਿਚਾਰਿਆ ਜਾਣਾ ਚਾਹੀਦਾ ਹੈ ।
Read More : ਅੰਮ੍ਰਿਤਪਾਲ ਪੈਰੋਲ ਮਾਮਲੇ ਵਿਚ ਸਰਕਾਰ ਅਪਣਾ ਰਹੀ ਹੈ ਦੋਹਰੇ ਮਾਪਦੰਡ : ਇਆਲੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਲਿਖਿਆ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਨੂੰ ਪੱਤਰ”